ਕੈਂਸਰ ਨਾਲ ਜੂਝ ਰਹੀ ਪਤਨੀ ਲਈ ਨਵਜੋਤ ਸਿੰਘ ਸਿੱਧੂ ਨੇ ਕੀਤੀ ਪੋਸਟ, ਆਖੀ ਇਹ ਗੱਲ

Date:

ਕੈਂਸਰ ਦੀ ਭਿਆਨਕ ਬਿਮਾਰੀ ਨਾਲ ਜੂਝ ਰਹੀ ਡਾ. ਨਵਜੋਤ ਕੌਰ ਸਿੱਧੂ ਲਈ ਪਤੀ ਨਵਜੋਤ ਸਿੱਧੂ ਨੇ ਭਾਵੁਕ ਪੋਸਟ ਕੀਤੀ ਹੈ। ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਤਸਵੀਰ ਸਾਂਝੀ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਉਹ ਦ੍ਰਿੜ ਸੰਕਲਪ ਨਾਲ ਲੜ ਰਹੀ ਹੈ, ਵਾਹਿਗੁਰੂ ਦੀ ਰਜ਼ਾ ਨੂੰ ਮੰਨ ਕੇ। ਉਨ੍ਹਾਂ ਸਾਰਿਆਂ ਦਾ ਲੱਖ-ਲੱਖ ਧੰਨਵਾਦ ਜੋ ਉਸਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ। ਇਥੇ ਇਹ ਦੱਸਣੋਗ ਹੈ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਦੂਜੇ ਸਟੇਜ ਦਾ ਕੈਂਸਰ ਹੈ, ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ’ਤੇ ਮਾਰਚ ਮਹੀਨੇ ਵਿਚ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਹਸਪਤਾਲ ਵਿਚ ਸਫਲ ਸਰਜਰੀ ਵੀ ਹੋਈ ਸੀ। ਹੁਣ ਉਨ੍ਹਾਂ ਦੀ ਦੂਸਰੀ ਕੀਮੋਥੈਰੇਪੀ ਕੀਤੀ ਗਈ ਹੈ। Posted by Navjot Singh Sidhu for wife

ਪਤੀ ਦੇ ਜੇਲ੍ਹ ’ਚ ਹੁੰਦਿਆਂ ਨਵਜੋਤ ਕੌਰ ਸਿੱਧੂ ਨੇ ਕੀਤੀ ਸੀ ਭਾਵੁਕ ਪੋਸਟ

ਪਤੀ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਜੇਲ੍ਹ ਵਿਚ ਹੁੰਦਿਆਂ ਉਨ੍ਹਾਂ ਨੇ ਭਾਵੁਕ ਪੋਸਟ ਕੀਤੀ ਸੀ। ਜਿਸ ਵਿਚ ਉਨ੍ਹਾਂ ਲਿਖਿਆ ਸੀ ਕਿ ਖ਼ਤਰਨਾਕ ਕੈਂਸਰ ਦਾ ਪਤਾ ਲੱਗਾ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ। ਜਿਸ ਦੇ ਚੱਲਦੇ ਉਨ੍ਹਾਂ ਦੀ ਸਰਜਰੀ ਹੋਵੇਗੀ। ਨਵਜੋਤ ਕੌਰ ਸਿੱਧੂ ਨੇ ਲਿਖਿਆ ਸੀ ਕਿ ਉਹ ਉਸ ਅਪਰਾਧ ਲਈ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ ਹੈ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨਾ ਸ਼ਾਇਦ ਤੁਹਾਡੇ ਤੋਂ ਵੱਧ ਦੁਖੀ ਹਾਂ। ਹਮੇਸ਼ਾ ਵਾਂਗ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿਚ ਹਾਂ। ਵਾਰ-ਵਾਰ ਤੁਹਾਨੂੰ ਇਨਸਾਫ਼ ਲਈ ਵਾਂਝਾ ਦੇਖ ਕੇ ਤੁਹਾਡਾ ਇੰਤਜ਼ਾਰ ਕੀਤਾ। ਸੱਚ ਬਹੁਤ ਤਾਕਤਵਰ ਹੁੰਦਾ ਹੈ ਪਰ ਇਸ ਦੀ ਪ੍ਰੀਖਿਆ ਵਾਰ-ਵਾਰ ਹੁੰਦੀ ਹੈ। ਕਲਯੁੱਗ। ਮੁਆਫ਼ ਕਰਨਾ ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਇਹ ਖ਼ਤਰਨਾਕ ਕੈਂਸਰ ਦੂਜੀ ਸਟੇਜ ਵਿਚ ਹੈ। Posted by Navjot Singh Sidhu for wife

also read :- ਓਡੀਸ਼ਾ ਟਰੇਨ ਹਾਦਸੇ ‘ਤੇ CM ਮਾਨ ਨੇ ਜਤਾਇਆ ਦੁੱਖ, ਜ਼ਖਮੀਆਂ ਲਈ ਕੀਤੀ ਅਰਦਾਸ

ਬਿਕਰਮ ਮਜੀਠੀਆ ਨੇ ਵੀ ਕੀਤੀ ਸੀ ਅਰਦਾਸ

ਬਿਕਰਮ ਸਿੰਘ ਮਜੀਠੀਆ ਨੇ ਵੀ ਟਵੀਟ ਰਾਹੀਂ ਨਵਜੋਤ ਕੌਰ ਸਿੱਧੂ ਲਈ ਅਰਦਾਸ ਕੀਤੀ ਸੀ। ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਕੈਂਸਰ ਤੋਂ ਜਲਦੀ ਠੀਕ ਹੋਵੋ। ਵਾਹਿਗੁਰੂ ਉਨ੍ਹਾਂ ਨੂੰ ਇਸ ਭਿਆਨਕ ਬਿਮਾਰੀ ਨੂੰ ਦੂਰ ਕਰਨ ਦੀ ਤਾਕਤ ਦੇਵੇ ਕਿਉਂਕਿ ਕੋਈ ਵੀ ਮਾਂ ਦੀ ਥਾਂ ਨਹੀਂ ਲੈ ਸਕਦਾ, ਜੋ ਹਰੇਕ ਪਰਿਵਾਰ ਵਿਚ ਤਾਕਤ ਦਾ ਥੰਮ੍ਹ ਹੈ। ਸਾਡੀਆਂ ਅਰਦਾਸਾਂ ਹਮੇਸ਼ਾ ਉਨ੍ਹਾਂ ਦੇ ਅਤੇ ਪਰਿਵਾਰ ਦੇ ਨਾਲ ਹਨ।Posted by Navjot Singh Sidhu for wife

Share post:

Subscribe

spot_imgspot_img

Popular

More like this
Related

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 20 ਦਸੰਬਰ 2024

Hukamnama Sri Harmandir Sahib Ji ਧਨਾਸਰੀ ਭਗਤ ਰਵਿਦਾਸ ਜੀ ਕੀ ੴ...

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...