ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ

ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ

ਅੰਮ੍ਰਿਤਸਰ 24 ਅਪ੍ਰੈਲ 2024—ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਚੋਣਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿਖੇ ਬੂਥ ਲੈਵਲ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ 50 ਤੋਂ ਵੱਧ ਬੱਚਿਆਂ ਨੇ ਆਪਣੀ ਕਲਾ ਰਾਹੀਂ ਚੋਣ […]

ਅੰਮ੍ਰਿਤਸਰ 24 ਅਪ੍ਰੈਲ 2024—ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਚੋਣਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿਖੇ ਬੂਥ ਲੈਵਲ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ 50 ਤੋਂ ਵੱਧ ਬੱਚਿਆਂ ਨੇ ਆਪਣੀ ਕਲਾ ਰਾਹੀਂ ਚੋਣ ਸਬੰਧੀ ਪੋਸਟਰ ਤਿਆਰ ਕੀਤੇ। ਇਸ ਮੌਕੇ ਬੋਲਦੇ ਹੋਏ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਨੋਡਲ ਅਫ਼ਸਰ ਸਵੀਪ ਸ਼੍ਰੀ ਰਾਜਕੁਮਾਰ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਹਨਾਂ ਨੂੰ ਲੋਕਤਾਂਤਰਿਕ ਪਰੰਪਰਾਵਾਂ ਨਾਲ ਜੋੜਨਾ ਸਾਡਾ ਫ਼ਰਜ਼ ਹੈ।ਉਹਨਾਂ ਕਿਹਾ ਕਿ ਦੇਸ਼ ਵਿੱਚ ਚੋਣਾਂ ਦਾ ਪਰਵ ਮਨਾਇਆ ਜਾ ਰਿਹਾ ਹੈ ਅਤੇ ਬੱਚਿਆਂ ਵਿੱਚ ਇਸ ਪ੍ਰਤੀ ਬਹੁਤ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਹਨਾਂ ਅਪੀਲ ਕੀਤੀ ਕਿ ਬੱਚੇ ਆਪਣੇ ਘਰ ਵਿੱਚ ਆਪਣੇ ਮਾਤਾ-ਪਿਤਾ ਅਤੇ ਗੁਆਂਢੀਆਂ ਨੂੰ 1 ਜੂਨ ਵਾਲੇ ਦਿਨ ਵੋਟ ਪਾਉਣ ਲਈ ਜ਼ਰੂਰ ਪ੍ਰੇਰਿਤ ਕਰਨ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ।

Tags:

Latest

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ