ਸ੍ਰੀ ਮੁਕਤਸਰ ਸਾਹਿਬ, 18 ਮਈ
ਲੋਕ ਸਭਾ ਚੋਣਾਂ 2024 ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦਾ ਸਵੀਪ ਗੀਤ ਤਿਆਰ ਕੀਤਾ ਗਿਆ ਹੈ ਜਿਸ ਦਾ ਪੋਸਟਰ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਜਾਰੀ ਕੀਤਾ
ਇਹ ਗੀਤ ਮਲੋਟ ਦੇ ਐਸ.ਡੀ.ਐਮ. ਸ੍ਰੀ ਸੰਜੀਵ ਕੁਮਾਰ ਨੇ ਲਿਖਿਆ ਹੈ ਅਤੇ ਮੇਜਰ ਸਿੰਘ ਚਲਾਣੀਆਂ ਨੇ ਗਾਇਆ ਹੈ ।
ਇਸ ਗੀਤ ਰਾਹੀਂ ਲੋਕਾਂ ਨੂੰ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।
ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਜਨਰਲ ਅਬਜਰਵਰ ਸ੍ਰੀ ਲਕਸ਼ਮੀ ਕਾਂਤ ਰੈਡੀ ਜੀ ਪੁਲਿਸ ਅਬਜਰਵਰ ਏ ਆਰ ਦਾਮੋਦਰ, ਖਰਚਾ ਅਬਜਰਵਰ ਨਗੇਦਰ ਯਾਦਵ, ਲੋਕ ਸਭਾ ਹਲਕਾ ਬਠਿੰਡਾ ਦੇ ਜਨਰਲ ਅਬਜ਼ਰਵਰ ਅਖਿਲੇਸ਼ ਕੁਮਾਰ ਯਾਦਵ ਅਤੇ ਮਲੋਟ ਦੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਵੱਖ-ਵੱਖ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਮਤਦਾਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਵੀਪ ਗੀਤ ਇੱਕ ਨਿਵੇਕਲੀ ਪਹਿਲ ਹੈ ਕਿਉਂਕਿ ਨੌਜਵਾਨਾਂ ਨੂੰ ਸੰਗੀਤ ਰਾਹੀਂ ਵਧੇਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਆਪਣਾ ਸੰਦੇਸ਼ ਦਿੱਤਾ ਜਾ ਸਕਦਾ ਹੈ।