ਮਾਨਸਾ, 11 ਅਪ੍ਰੈਲ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਦੀ ਅਗਵਾਈ ਵਿਚ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਕੁੜੀਆਂ) ਵਿਖੇ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਸਵੀਪ ਨੋਡਲ ਅਫ਼ਸਰ ਹਲਕਾ ਸਰਦੂਲਗੜ੍ਹ ਅੰਗਰੇਜ਼ ਸਿੰਘ ਨੇ ਵਿਦਿਆਰਥੀਆਂ ਨੂੰ ਲੋਕਤਾਂਤਰਿਕ ਪ੍ਰਣਾਲੀ ਵਿੱਚ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਅਤੇ ਸਮਝ ਅਨੁਸਾਰ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨਾਲ ਸਵਾਲ-ਜਵਾਬ ਕਰਦੇ ਹੋਏ ਚੋਣ ਪ੍ਰਣਾਲੀ ਬਾਰੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕੀਤਾ।
ਸਕੂਲ ਅਧਿਆਪਕਾ ਮੈਡਮ ਕ੍ਰਿਸ਼ਨ ਕੁਮਾਰੀ ਨੇ ਵੋਟਰ ਜਾਗਰੂਕਤਾ ਗਤੀਵਿਧੀਆਂ ਪ੍ਰਤੀ ਸਕੂਲ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ। ਸੈਕਟਰ ਅਫ਼ਸਰ ਦੀਪਕ ਕੁਮਾਰ ਨੇ ਵਿਦਿਆਥੀਆਂ ਨੂੰ ਆਪਣੇ ਪਰਿਵਾਰ ਅਤੇ ਆਂਢ-ਗੁਆਂਢ ’ਚੋਂ 100 ਫ਼ੀਸਦੀ ਮਤਦਾਨ ਯਕੀਨੀ ਬਣਾਉਣ ਲਈ ਕਿਹਾ।
ਇਸ ਮੌਕੇ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲਿਆਂ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦਿੱਤੇ ਗਏ।
ਸਵੀਪ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਕੁੜੀਆਂ) ਵਿਖੇ ਪੋਸਟਰ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ
[wpadcenter_ad id='4448' align='none']