PP Arrests International Drug Smugglers
ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਹ ਦਿੱਲੀ ਵਿੱਚ ਰਹਿੰਦੇ ਆਪਣੇ ਅਫਗਾਨ ਹੈਂਡਲਰਾਂ ਦੇ ਸੰਪਰਕ ਵਿੱਚ ਸਨ।
ਹੈਂਡਲਰ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਹਿੱਸਾ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲਿਸ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਲ ਹੀ ਪੁਲਿਸ ਉਨ੍ਹਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ।
ਮੁਹਾਲੀ ਪੁਲਿਸ ਨੇ ਮੁਲਜ਼ਮ ਨੂੰ ਡੇਰਾਬੱਸੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਹੈਰੋਇਨ ਨੂੰ ਹਾਫ ਸਲੀਵ ਜੈਕਟਾਂ ਵਿੱਚ ਛੁਪਾ ਕੇ ਸਪਲਾਈ ਕਰਦੇ ਸਨ। ਇਸ ਦੇ ਨਾਲ ਹੀ ਹੁਣ ਪੁਲਿਸ ਇਨ੍ਹਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ। ਦੋਸ਼ੀ ਸੁਖਦੀਪ ਸਿੰਘ ਇਸ ਤੋਂ ਪਹਿਲਾਂ 2020 ਵਿਚ ਅਗਵਾ ਦੇ ਇਕ ਕੇਸ ਵਿਚ ਸ਼ਾਮਲ ਸੀ ਅਤੇ ਮਈ 2024 ਤੋਂ ਜ਼ਮਾਨਤ ‘ਤੇ ਰਿਹਾਅ ਹੋਇਆ ਸੀ। ਇਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਿਆ। ਪੁਲਿਸ ਜਲਦੀ ਹੀ ਇਸ ਮਾਮਲੇ ਦਾ ਖੁਲਾਸਾ ਕਰੇਗੀ।
Read Also : ਪੰਜਾਬ ‘ਚ ED ਦੀ ਵੱਡੀ ਕਾਰਵਾਈ , ਕਈ ਥਾਵਾਂ ‘ਤੇ ਛਾਪੇਮਾਰੀ
PP Arrests International Drug Smugglers