ਅੰਮ੍ਰਿਤਪਾਲ ਦੇ ਸਾਥੀ ਪ੍ਰਧਾਨ ਮੰਤਰੀ ਬਾਜੇਕੇ ਲੜਨਗੇ ਜ਼ਿਮਨੀ ਚੋਣ, ਇਥੋਂ ਹੋਣਗੇ ਉਮੀਦਵਾਰ

Pradhan Mantri Bajeke

Pradhan Mantri Bajeke

ਅੰਮ੍ਰਿਤਪਾਲ ਸਿੰਘ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਨਗੇ। ਉਹ ਗਿੱਦੜਬਾਹਾ ਤੋਂ ਉਮੀਦਵਾਰ ਹੋਣਗੇ। ਇਥੋਂ ਉਹ ਆਜ਼ਾਦ ਚੋਣ ਲੜਨਗੇ। ਪ੍ਰਧਾਨ ਮੰਤਰੀ ਬਾਜੇਕੇ ਦੇ ਬੇਟੇ ਨੇ ਇਹ ਐਲਾਨ ਕੀਤਾ ਹੈ।

ਉਨ੍ਹਾਂ ਨੇ ਇਕ ਵੀਡੀਓ ਜਾਰੀ ਕਰਕੇ ਸਾਰੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ, ‘ਪਿਤਾ ਜੀ ਜੇਲ੍ਹ ਤੋਂ ਬੈਠ ਕੇ ਚੋਣ ਲੜਨਗੇ, ਸਿੱਖ ਸੰਗਤ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ ਹੈ। ਰਾਜਾ ਵੜਿੰਗ ਨੇ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣਨ ਪਿੱਛੋਂ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਪਿੱਛੋਂ ਇਥੇ ਜ਼ਿਮਨੀ ਚੋਣ ਹੋਵੇਗੀ।

ਦੱਸ ਦਈਏ ਕਿ ਇਸੇ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਤੋਂ ਚੋਣ ਲੜੀ ਸੀ ਤੇ ਵੱਡੀ ਗਿਣਤੀ ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ।

ਦੱਸ ਦਈਏ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਉਤੇ ਐਨਐਸਏ ਇਕ ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ। ਪਪਲਪ੍ਰੀਤ, ਪ੍ਰਧਾਨ ਮੰਤਰੀ ਬਾਜੇਕੇ, ਦਲਜੀਤ ਕਲਸੀ ਸਮੇਤ ਅੰਮ੍ਰਿਤਪਾਲ ਸਿੰਘ ਦੇ ਹੋਰ ਸਾਥੀਆਂ ‘ਤੇ ਵੀ ਐਨਐਸਏ ਵਧਾਇਆ ਗਿਆ ਹੈ।

Read Also ; ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼; 

ਪਿਛਲੇ ਸਾਲ ਮਾਰਚ ਮਹੀਨੇ ਇਨ੍ਹਾਂ ਸਾਰਿਆਂ ‘ਤੇ ਐਨਐਸਏ ਲਗਾਇਆ ਗਿਆ ਸੀ ਤੇ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ 2 ਲੱਖ ਤੋਂ ਜ਼ਿਆਦਾ ਵੋਟਾਂ ਨਾਲ ਜਿੱਤਿਆ ਹੈ। ਅਜਿਹੇ ਵਿਚ ਉਸ ਦੇ ਸਹੁੰ ਚੁੱਕਣ ਲਈ ਬਾਹਰ ਆਉਣ ਸਬੰਧੀ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਸਰਕਾਰ ਵੱਲੋਂ NSA ‘ਚ ਇਕ ਸਾਲ ਦੇ ਵਾਧੇ ਨੂੰ ਲੈ ਕੇ ਮੁੜ ਸ਼ਸ਼ੋਪੰਜ ਵਧ ਗਿਆ ਹੈ। ਫਿਲਹਾਲ ਉਨ੍ਹਾਂ ਦਾ ਸਹੁੰ ਚੁੱਕਣ ਦਾ ਪ੍ਰੋਗਰਾਮ ਟਲ ਗਿਆ ਹੈ।

Pradhan Mantri Bajeke

[wpadcenter_ad id='4448' align='none']