Sunday, December 29, 2024

ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ

Date:

ਮਾਨਸਾ, 03 ਫਰਵਰੀ :
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪ੍ਰੈਗਾਬਲਿਨ ਕੰਨਟੇਨਿੰਗ 300 ਐਮ.ਜੀ. ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ (ਸਿਗਨੇਚਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ)। ਉਨ੍ਹਾਂ ਵੱਲੋਂ ਜ਼ਿਲ੍ਹਾ ਮਾਨਸਾ ਵਿੱਚ ਇਸ ਦੀ ਵਿਕਰੀ ’ਤੇ ਬੈਨ ਲਗਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਵੱਲੋਂ ਪ੍ਰਾਪਤ ਰਿਪੋਰਟ ਅਨੁਸਾਰ ਆਮ ਤੌਰ ’ਤੇ ਮਰੀਜ਼ ਨੂੰ ਉਸ ਦੇ ਹਾਲਾਤਾਂ ਦੇ ਅਧਾਰ ’ਤੇ ਪ੍ਰੈਗਾਬਲਿਨ ਦੀ ਡੋਜ਼ 25-150 ਐਮ.ਜੀ. ਰੋਜ਼ਾਨਾ ਪ੍ਰੀਸਕਰਾਇਬ ਕੀਤੀ ਜਾਂਦੀ ਹੈ।
ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...