Friday, January 10, 2025

ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਲਗਾਈ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

Date:

ਬਠਿੰਡਾ, 4 ਜਨਵਰੀ : ਜ਼ਿਲਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਠਿੰਡਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ।

ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰੀਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਇਸ ਦੇ ਨਾਲ ਹੀ ਕੈਮਿਸਟ ਦਾ ਟ੍ਰੇਡ ਨਾਮ, ਦਵਾਈ ਦੇਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਦਰਜ ਕਰਨਗੇ। ਉਨ੍ਹਾਂ ਕਿਹਾ ਕਿ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟਾ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲ ਅੰਦਰ ਫਾਰਮੇਸੀਆਂ ਵਾਲੇ, ਨੁਸਖ਼ੇ ਦੀ ਪਰਚੀ ਦੀ ਸਹੀ ਜਾਂਚ ਕਰਕੇ, ਇਹ ਯਕੀਨੀ ਬਣਾਉਣਗੇ ਕਿ ਅਸਲ ਪਰਚੀ ਦੇ ਉਲਟ ਦਿੱਤਾ ਜਾ ਰਿਹਾ ਪ੍ਰੀਗੈਬਲਿਨ ਕੈਪਸੂਲ/ਟੈਬਲੇਟ ਪਹਿਲਾਂ ਹੀ ਕਿਸੇ ਹੋਰ ਦਵਾਈ ਵਿਕਰੇਤਾ ਦੁਆਰਾ ਵੰਡਿਆ ਨਹੀਂ ਗਿਆ ਹੈ।

 ਇਹ ਹੁਕਮ 1 ਮਾਰਚ 2024  ਤੱਕ ਲਾਗੂ ਰਹੇਗਾ।

Share post:

Subscribe

spot_imgspot_img

Popular

More like this
Related

CM ਭਗਵੰਤ ਮਾਨ ਦਾ PM ਮੋਦੀ ਨੂੰ ਵੱਡਾ ਝਟਕਾ! ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀ ਨੀਤੀ ਖਰੜਾ ਰੱਦ

Agriculture Marketing Policy Draft ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਮੁੱਖ...

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10 ਜਨਵਰੀ 2025

Hukamnama Sri Harmandir Sahib Ji ਧਨਾਸਰੀ ਮਹਲਾ ੪ ॥ ਮੇਰੇ ਸਾਹਾ...

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।