Preparation for panchayat elections in Punjab
ਪੰਜਾਬ ’ਚ ਪੰਚਾਇਤੀ, ਨਗਰ ਪ੍ਰੀਸ਼ਦ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਤਿਆਰੀ ਚੋਣ ਕਮਿਸ਼ਨ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਵੋਟਰਾਂ ਦੀ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਗਏ ਹਨ। ਪੰਚਾਇਤਾਂ ਦਾ ਕਾਰਜਕਾਲ ਫਰਵਰੀ ’ਚ ਖ਼ਤਮ ਹੋ ਗਿਆ ਸੀ, ਜਿਸ ਤੋਂ ਬਾਅਦ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੰਚਾਇਤਾਂ ਦਾ ਪ੍ਰਸ਼ਾਸਨਿਕ ਅਧਿਕਾਰੀ ਨਿਯੁਕਤ ਕੀਤਾ ਗਿਆ ਪਰ ਇਸ ਦੌਰਾਨ ਲੋਕ ਸਭਾ ਚੋਣਾਂ ਆ ਗਈਆਂ।Preparation for panchayat elections in Punjab
ਪੰਜਾਬ ’ਚ ਕੁੱਲ 13241 ਪੰਚਾਇਤਾਂ ਹਨ, ਜਦੋਂ ਕਿ 153 ਬਲਾਕ ਸੰਮਤੀਆਂ ਤੇ 23 ਜ਼ਿਲ੍ਹਾ ਪ੍ਰੀਸ਼ਦਾਂ ਹਨ। ਪੰਜਾਬ ਸਰਕਾਰ ਨੇ ਪਿਛਲੇ ਸਾਲ ਪੰਚਾਇਤਾਂ ਦਾ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਇਨ੍ਹਾਂ ਨੂੰ 11 ਅਗਸਤ, 2023 ਨੂੰ ਭੰਗ ਕਰ ਦਿੱਤਾ ਸੀ, ਜਿਸ ਕਾਰਨ ਜ਼ਿਆਦਾਤਰ ਸਰਪੰਚ ਇਸ ਦੇ ਵਿਰੋਧ ’ਚ ਆ ਗਏ ਸਨ।
also read :- ਪੰਜਾਬ ਨੂੰ ਗਰਮੀ ਤੋਂ ਮਿਲਣ ਵਾਲੀ ਹੈ ਜਲਦ ਹੀ ਰਾਹਤ
ਉਨ੍ਹਾਂ ਦਾ ਕਹਿਣਾ ਸੀ ਕਿ 6 ਮਹੀਨੇ ਪਹਿਲਾਂ ਸਰਕਾਰ ਉਨ੍ਹਾਂ ਨੂੰ ਹਟਾ ਕੇ ਉਨ੍ਹਾਂ ਦੇ ਅਧਿਕਾਰਾਂ ਨੂੰ ਖੋਹ ਰਹੀ ਹੈ। ਇਹ ਚੋਣਾਂ ਵੱਖ-ਵੱਖ ਸਿਆਸੀ ਪਾਰਟੀਆਂ ਲਈ ਕਾਫ਼ੀ ਚੁਣੌਤੀ ਪੂਰਨ ਹੋਣਗੀਆਂ, ਜਿਸ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ’ਚ ਜੁੱਟ ਗਈਆਂ ਹਨ।Preparation for panchayat elections in Punjab