ਮਾਨਸਾ, 19 ਅਕਤੂਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸਪੇਚਨ ਦੇ ਦਿਸ਼ਾ-ਨਿਰਦੇਸ਼ਾ ਹੇਠ 22 ਤੋਂ 24 ਅਕਤੂਬਰ 2024 ਤੱਕ ਸੇਂਟ ਜੇਵੀਅਰ ਸਕੂਲ ਮਾਨਸਾ ਵਿਖੇ ਕਰਵਾਈ ਜਾ ਰਹੀ ਮਾਰਸ ਸਾਇੰਸ ਪ੍ਰਦਰਸ਼ਨੀ ਸਬੰਧੀ ਵੱਖ-ਵੱਖ ਕਮੇਟੀਆਂ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਭੁਪਿੰਦਰ ਕੌਰ ਦੀ ਅਗਵਾਈ ਵਿੱਚ ਸਥਾਨਕ ਸੇਂਟ ਜ਼ੇਵੀਅਰ ਸਕੂਲ ਮਾਨਸਾ ਵਿਖੇ ਹੋਈ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਸ਼੍ਰੀਮਤੀ ਭੁਪਿੰਦਰ ਕੌਰ ਨੇ ਕਿਹਾ ਕਿ ਇਸ ਸਾਇੰਸ ਪ੍ਰਦਰਸ਼ਨੀ ਲਈ ਬਣਾਈਆਂ ਗਈਆਂ ਕਮੇਟੀਆਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ, ਤਾਂ ਜੋ ਇਸ ਸਾਇੰਸ ਪ੍ਰਦਰਸ਼ਨੀ ਨੂੰ ਸਫ਼ਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰੇਕ ਕਮੇਟੀ ਸਾਇੰਸ ਪ੍ਰਦਰਸ਼ਨੀ ਦੌਰਾਨ ਆਪਣੀ ਡਿਊਟੀ ਪ੍ਰਤੀ ਪਾਬੰਦ ਰਹੇ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ, ਮਦਨ ਲਾਲ ਕਟਾਰੀਆ ਨੇ ਕਿਹਾ ਕਿ ਇਹ ਸਾਇੰਸ ਪ੍ਰਦਰਸ਼ਨੀ ਬੱਚਿਆਂ ਅੰਦਰ ਵਿਗਿਆਨਕ ਦ੍ਰਿਸ਼ਟੀਕੋਣ ਪੈਦਾ ਕਰਨ ਵਿੱਚ ਸਹਾਇਕ ਸਿੱਧ ਹੋਵੇਗੀ। ਨੈਸ਼ਨਲ ਅਵਾਰਡੀ ਅਮਰਜੀਤ ਸਿੰਘ ਚਹਿਲ ਨੇ ਮੀਟਿੰਗ ਦੇ ਏਜੰਡੇ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ।
ਪ੍ਰਿੰਸੀਪਲ ਸੇਂਟ ਜੇਵੀਅਰ ਸਕੂਲ ਮਾਨਸਾ ਨੇ ਕਿਹਾ ਕਿ ਉਨ੍ਹਾਂ ਦੇ ਸਕੂਲ ਵੱਲੋਂ ਇਸ ਪ੍ਰਦਰਸ਼ਨੀ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ।
22 ਤੋਂ 24 ਅਕਤੂਬਰ ਤੱਕ ਹੋਣ ਵਾਲੀ ਮਾਰਸ ਸਾਇੰਸ ਪ੍ਰਦਰਸ਼ਨੀ ਦੀ ਤਿਆਰੀਆਂ ਦਾ ਮੀਟਿੰਗ ਦੌਰਾਨ ਲਿਆ ਜਾਇਜ਼ਾ
Date: