Saturday, January 18, 2025

*ਸੁਖਚੈਨ ਸਿੰਘ ਕਲਸਾਣੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ*

Date:

ਸਿਮਰਨਜੀਤ ਸਿੰਘ ਸਕੱਤਰ ਤੇ ਇੰਦਰਜੋਧ ਸਿੰਘ ਬਣਾਏ ਮੀਤ ਪ੍ਰਧਾਨ

ਯੋਗਰਾਜ ਸਿੰਘ ਭਾਂਬਰੀ ਨੂੰ ਹੋਣਗੇ ਰਾਸ਼ਟਰੀ ਕੋਆਰਡੀਨੇਟਰ

ਚੰਡੀਗੜ੍ਹ, 28 ਜੂਨ : President National Gatka Association ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਦੇ ਬਿਹਤਰ ਸੰਚਾਲਨ ਅਤੇ ਰੋਜਮਰਾ ਗਤੀਵਿਧੀਆਂ ਨੂੰ ਮਜ਼ਬੂਤ ਅਤੇ ਗਤੀਸ਼ੀਲ ਕਰਨ ਦੇ ਉਦੇਸ਼ ਨਾਲ ਦੇਸ਼ ਦੀ ਇਸ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਗੱਤਕਾ ਸੰਸਥਾ ਵਿੱਚ ਮਹੱਤਵਪੂਰਨ ਨਿਯੁਕਤੀਆਂ ਕੀਤੀਆਂ ਗਈਆਂ ਹਨ। ਐਸੋਸੀਏਸ਼ਨ ਦੇ ਮੌਜੂਦਾ ਮੀਤ ਪ੍ਰਧਾਨ ਸੁਖਚੈਨ ਸਿੰਘ ਕਲਸਾਣੀ (ਹਰਿਆਣਾ) ਨੂੰ ਕਾਰਜਕਾਰੀ ਪ੍ਰਧਾਨ ਦੇ ਮਾਣਮੱਤੇ ਆਹੁਦੇ ਨਾਲ ਨਿਵਾਜਿਆ ਗਿਆ ਹੈ। ਐੱਨ.ਜੀ.ਏ.ਆਈ. ਦੇ ਸੰਯੁਕਤ ਸਕੱਤਰ ਇੰਦਰਜੋਧ ਸਿੰਘ ਅਤੇ ਰਾਸ਼ਟਰੀ ਕੋਆਰਡੀਨੇਟਰ ਸਿਮਰਨਜੀਤ ਸਿੰਘ ਨੂੰ ਕ੍ਰਮਵਾਰ ਉਪ ਪ੍ਰਧਾਨ ਅਤੇ ਕਾਰਜਕਾਰੀ ਸਕੱਤਰ ਵਜੋਂ ਪਦਉਨਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐੱਨ.ਜੀ.ਏ.ਆਈ. ਦੇ ਕਾਰਜਕਾਰਨੀ ਮੈਂਬਰ ਤੇ ਨੈਸ਼ਨਲ ਕੋਚ ਯੋਗਰਾਜ ਸਿੰਘ ਭਾਂਬਰੀ ਨੂੰ ਸਿਮਰਨਜੀਤ ਸਿੰਘ ਦੀ ਤਰੱਕੀ ਤੋਂ ਬਾਅਦ ਖਾਲੀ ਪਈ ਅਸਾਮੀ ‘ਤੇ ਰਾਸ਼ਟਰੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।  

ਇਹ ਅਹਿਮ ਫੈਸਲੇ ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐਫ.) ਅਤੇ ਐਨ.ਜੀ.ਏ.ਆਈ. ਦੇ ਪ੍ਰਮੁੱਖ ਨੁਮਾਇੰਦਿਆਂ ਦੀ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਲਏ ਗਏ।

Also read: ਠੇਕਾ ਆਧਾਰਤ ਨਵੇਂ ਰੈਗੂਲਰ ਹੋਏ 12700 ਅਧਿਆਪਕਾਂ ਲਈ ਤੋਹਫ਼ਾ; ਮੁੱਖ ਮੰਤਰੀ ਵੱਲੋਂ ਤਨਖਾਹਾਂ ਵਿੱਚ…

ਇਹ ਅਧਿਕਾਰਤ ਐਲਾਨ ਕਰਦਿਆਂ ਐਨ.ਜੀ.ਏ.ਆਈ. ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ: ਦੀਪ ਸਿੰਘ ਯੂ.ਐਸ.ਏ. ਨੇ ਕਿਹਾ ਕਿ ਇਹ ਤਿੰਨੋਂ ਸ਼ਖਸੀਅਤਾਂ ਲੰਮਾ ਸਮਾਂ ਗੱਤਕਾ ਖੇਡਦੇ ਹੋਏ ਰਾਸ਼ਟਰੀ ਕੋਚ ਬਣੇ। ਇਨ੍ਹਾਂ ਗੱਤਕਾ ਪ੍ਰਸ਼ਾਸਕਾਂ ਵੱਲੋਂ ਬੀਤੇ ਸਮੇਂ ਵਿੱਚ ਦਿਖਾਈ ਬਿਹਤਰ ਕਾਰਗੁਜ਼ਾਰੀ ਦੇ ਮੱਦੇਨਜ਼ਰ ਇਨ੍ਹਾਂ ਸਾਬਕਾ ਨਿਪੁੰਨ ਖਿਡਾਰੀਆਂ ਨੂੰ ਉਕਤ ਗੱਤਕਾ ਐਨ.ਐਸ.ਐਫ. ਦੇ ਉੱਚ ਪੱਧਰੀ ਪ੍ਰਬੰਧਕ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ।  President National Gatka Association

ਕੌਮੀ ਪ੍ਰਧਾਨ ਗਰੇਵਾਲ ਨੇ ਐਨ.ਜੀ.ਏ.ਆਈ. ਦੇ ਕਾਰਜਕਾਰੀ ਪ੍ਰਧਾਨ ਅਤੇ ਸਕੱਤਰ ਨੂੰ ਪੂਰੇ ਦੇਸ਼ ਵਿੱਚ ਰਾਸ਼ਟਰੀ ਗੱਤਕਾ ਐਸੋਸੀਏਸ਼ਨ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਚਲਾਉਣ ਲਈ ਪੂਰੀਆਂ ਸ਼ਕਤੀਆਂ ਅਤੇ ਅਧਿਕਾਰ ਸੌਂਪੇ ਗਏ ਹਨ। President National Gatka Association

ਇੱਕ ਸਮਰਪਿਤ ਗੱਤਕਾ ਪ੍ਰਮੋਟਰ ਗਰੇਵਾਲ ਨੇ ਭਾਰਤ ਵਿੱਚ ਆਪਣੀਆਂ ਮਾਨਤਾ ਪ੍ਰਾਪਤ ਸਾਰੇ ਰਾਜਾਂ ਦੀਆਂ ਗੱਤਕਾ ਐਸੋਸੀਏਸ਼ਨਾਂ ਨੂੰ ਉਕਤ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਆਪਣਾ ਪੂਰਨ ਸਹਿਯੋਗ ਅਤੇ ਸਮਰਥਨ ਦੇਣ ਲਈ ਕਿਹਾ ਹੈ। ਉਨ੍ਹਾਂ ਸਮੂਹ ਰਾਜਾਂ ਨੂੰ ਆਪਣੇ ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਗੱਤਕਾ ਟੂਰਨਾਮੈਂਟ ਪਹਿਲਾਂ ਤੋਂ ਨਿਰਧਾਰਤ ਗੱਤਕਾ ਕੈਲੰਡਰ ਅਨੁਸਾਰ ਜਲਦ ਮੁਕੰਮਲ ਕਰਵਾਉਣ ਲਈ ਵੀ ਆਖਿਆ ਹੈ। ਗਰੇਵਾਲ ਨੇ ਖੁਲਾਸਾ ਕੀਤਾ ਕਿ ਐਨ.ਜੀ.ਏ.ਆਈ. ਵੱਲੋਂ ਸਤੰਬਰ ਮਹੀਨੇ ਸਬ-ਜੂਨੀਅਰ, ਜੂਨੀਅਰ ਤੇ ਸੀਨੀਅਰ ਨੈਸ਼ਨਲ ਗੱਤਕਾ ਚੈਂਪੀਅਨਸ਼ਿਪਾਂ ਦਾ ਆਯੋਜਨ ਕੀਤਾ ਜਾਣਾ ਹੈ ਜਿੰਨਾਂ ਦੀਆਂ ਤਾਰੀਖਾਂ ਦਾ ਜਲਦੀ ਹੀ ਐਲਾਨ ਕਰ ਦਿੱਤਾ ਜਾਵੇਗਾ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...