ਮੂਸੇਵਾਲਾ ਦੇ ਕਾਤਲਾਂ ਦਾ ਐਨਕਾਊਂਟਰ ਕਰਨ ਵਾਲੇ ਇਨ੍ਹਾਂ 5 ਪੁਲਿਸ ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

Date:

 President’s Medal

ਕੇਂਦਰ ਸਰਕਾਰ ਵਲੋਂ 26 ਜਨਵਰੀ ਨੂੰ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ | ਇਸ ਵਿਚ 8 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ 15 ਨੂੰ ਸ਼ਾਨਦਾਰ ਸੇਵਾਵਾਂ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਨ੍ਹਾਂ ਸਨਮਾਨਿਤ ਅਧਿਕਾਰੀਆਂ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸ਼ਾਮਲ ਗੈਂਗਸਟਰਾਂ ਦਾ ਮੁਕਾਬਲਾ ਕਰਨ ਵਾਲੇ 5 ਅਧਿਕਾਰੀ ਵੀ ਸ਼ਾਮਲ ਹਨ। ਇਨ੍ਹਾਂ ਵਿਚ ਡੀਐਸਪੀ ਵਿਕਰਮ ਬਰਾੜ, ਏਐਸਆਈ ਜਗਜੀਤ ਸਿੰਘ, ਏਐਸਆਈ ਬਲਜਿੰਦਰ ਸਿੰਘ, ਏਐਸਆਈ ਰਾਹੁਲ ਸ਼ਰਮਾ ਤੇ ਹੈੱਡ ਕਾਂਸਟੇਬਲ ਸੁਰਿੰਦਰਪਾਲ ਸਿੰਘ ਦਾ ਨਾਂ ਸ਼ਾਮਲ ਹੈ। ਇਨ੍ਹਂ ਵਿਚੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਚੌਥੀ ਵਾਰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। 

READ ALSO ; ਡਿਪਰੈਸ਼ਨ ਦੂਰ ਕਰਨ ਦੇ ਨਾਲ-ਨਾਲ ਇਮਿਊਨਿਟੀ ਵਧਾਉਂਦਾ ਹੈ ਅਸ਼ਵਗੰਧਾ, ਜਾਣੋ ਕਿਵੇਂ

ਪਿਛਲੇ ਸਾਲ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਮੰਨੂ ਅਤੇ ਰੂਪਾ ਦੇ ਐਨਕਾਊਂਟਰ ਲਈ ਵੀ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਪੁਲਿਸ ਮੁਲਾਜ਼ਮਾਂ ਲਈ ਕਿਸੇ ਪ੍ਰੇਰਨਾ ਸਰੋਤ ਤੋਂ ਘੱਟ ਨਹੀਂ ਹੈ। ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ।

 President’s Medal

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...