ਸਰਕਾਰੀ ਦੇ ਨਾਲ ਪ੍ਰਾਈਵੇਟ ਹਸਪਤਾਲ ਜੁੜਣਗੇ ਹੁਣ ਡਿਜੀਟਲ ਪਲੇਟਫਾਰਮ ਨਾਲ

ਸਰਕਾਰੀ ਦੇ ਨਾਲ ਪ੍ਰਾਈਵੇਟ ਹਸਪਤਾਲ ਜੁੜਣਗੇ ਹੁਣ ਡਿਜੀਟਲ ਪਲੇਟਫਾਰਮ ਨਾਲ

ਫਾਜ਼ਿਲਕਾ 29 ਅਪ੍ਰੈਲ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖ ਰੇਖ ਵਿੱਚ ਫ਼ਾਜ਼ਿਲਕਾ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਉਹਨਾਂ ਦੇ ਡਾਟਾ ਐਂਟਰੀ ਅਪਰੇਟਰ ਦੀ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ ਦਫ਼ਤਰ ਸਿਵਲ ਸਰਜਨ ਫ਼ਾਜ਼ਿਲਕਾ ਵਿਖ਼ੇ ਕੀਤਾ ਗਿਆ ਕੀਤਾ ਗਿਆ। […]

ਫਾਜ਼ਿਲਕਾ 29 ਅਪ੍ਰੈਲ

ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖ ਰੇਖ ਵਿੱਚ ਫ਼ਾਜ਼ਿਲਕਾ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਉਹਨਾਂ ਦੇ ਡਾਟਾ ਐਂਟਰੀ ਅਪਰੇਟਰ ਦੀ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ ਦਫ਼ਤਰ ਸਿਵਲ ਸਰਜਨ ਫ਼ਾਜ਼ਿਲਕਾ ਵਿਖ਼ੇ ਕੀਤਾ ਗਿਆ ਕੀਤਾ ਗਿਆ। ਇਸ ਮੀਟਿੰਗ ਵਿੱਚ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਅਤੇ ਉਨਾਂ ਦੇ ਅਧੀਨ ਕੰਮ ਕਰ ਰਹੇ ਕੰਪਿਊਟਰ ਆਪਰੇਟਰ/ਡਾਟਾ ਐਂਟਰੀ ਆਪਰੇਟਰ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ।

ਇਸ ਮੀਟਿੰਗ ਦਾ ਮੁੱਖ ਏਜੰਡਾ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਸਮੂਹ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਅਤੇ ਉਨਾਂ ਅਧੀਨ ਕੰਮ ਕਰ ਰਹੇ ਕੰਪਿਊਟਰ ਆਪਰੇਟਰਾਂ ਨੂੰ ਸੰਸਥਾ ਦੀ ਇੱਕ ਹੈਲਥ ਫੈਸਿਲਿਟੀ ਰਜਿਸਟਰੀ ਆਈ ਡੀ ਬਣਾਉਣ ਸਬੰਧੀ ਅਤੇ ਇਸ ਦੇ ਫਾਇਦਿਆਂ ਸਬੰਧੀ ਵਿਸਥਾਰ ਰੂਪ ਵਿੱਚ ਦੱਸਿਆ ਗਿਆ ਅਤੇ ਨਾਲ ਹੀ ਆਮ ਪਬਲਿਕ ਦੀਆਂ ਆਭਾ ਆਈ ਡੀ (ਆਯੂਸ਼ਮਾਨ ਭਾਰਤ ਹੈਲਥ ਅਕਾਊਂਟ) ਬਣਾਉਣ ਅਤੇ ਇਸ ਦੇ ਫਾਇਦਿਆਂ ਬਾਰੇ ਦੱਸਿਆ ਗਿਆ।

ਇਸ ਮੀਟਿੰਗ ਵਿੱਚ ਸ੍ਰੀ ਸੰਦੀਪ ਗਰੋਵਰ (ਐਚ ਐਮ ਆਈ ਐਸ ਕੋਆਰਡੀਨੇਟਰ) ਨੇ ਟ੍ਰੇਨਿੰਗ ਦੌਰਾਨ  ਇਹ ਦੱਸਿਆ ਕਿ ਏ ਬੀ ਡੀ ਐਮ ਦਾ ਮੁੱਖ ਮੰਤਵ ਸਿਹਤ ਸੈਕਟਰ ਨੂੰ ਡਿਜੀਟਲ ਬਣਾਉਣਾ ਹੈ ਅਤੇ ਹਰੇਕ ਪ੍ਰਾਈਵੇਟ ਅਤੇ ਪਬਲਿਕ ਹਸਪਤਾਲ ਨੂੰ ਇੱਕ ਹੈਲਥ ਈਕੋ ਸਿਸਟਮ ਦੇ ਅੰਦਰ ਲੈ ਕੇ ਆਉਣਾ ਹੈ, ਇਸ ਤਰ੍ਹਾਂ ਦੀਆਂ ਆਈ ਡੀ ਬਣਾਉਣ ਨਾਲ ਹਰ ਨਾਗਰਿਕ ਨੂੰ ਸਿਹਤ ਸਹੂਲਤਾਂ ਵਧੀਆ ਅਤੇ ਸੌਖੇ ਤਰੀਕੇ ਨਾਲ (ਬਗੈਰ ਲਾਈਨਾਂ ਵਿੱਚ ਲੱਗੇ) ਮਿਲ ਸਕਣਗੀਆਂ। ਨਾਲ ਹੀ ਹਰ ਨਾਗਰਿਕ ਏ ਬੀ ਡੀ ਐਮ ਪੋਰਟਲ ਰਾਹੀਂ ਵੱਖ-ਵੱਖ ਹਸਪਤਾਲਾਂ ਵਿੱਚ ਉਪਲਬਧ ਸੁਵਿਧਾਵਾਂ ਦੀ ਜਾਣਕਾਰੀ ਆਸਾਨੀ ਨਾਲ ਪ੍ਰਾਪਤ ਕਰ ਸਕਦਾ ਹੈ।

ਵਿਨੋਦ ਖੁਰਾਣਾ ਜ਼ਿਲ੍ਹਾ ਮਾਸ ਮੀਡੀਆ ਅਫਸਰ , ਦਿਵੇਸ਼ ਕੁਮਾਰ  ਅਤੇ ਹਰਮੀਤ ਸਿੰਘ ਬੀ ਈ ਈ ਨੇ ਆਏ ਹੋਏ ਪ੍ਰਾਈਵੇਟ ਹਸਪਤਾਲਾਂ ਦੇ ਮੁੱਖ ਡਾਕਟਰਾਂ ਅਤੇ ਡਾਟਾ ਐਂਟਰੀ ਆਪਰੇਟਰਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਅਤੇ ਪ੍ਰਸਾਰ ਕਰਨ ਸੰਬੰਧੀ ਜਾਗਰੂਕ ਕੀਤਾ।

Tags:

Latest

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ