Saturday, January 18, 2025

ਵਿਜੀਲੈਂਸ ਬਿਊਰੋ ਵੱਲੋਂ ਦੋ ਰੇਲਵੇ ਮੁਲਾਜਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਰਿਸ਼ਵਤਖੋਰੀ ਦਾ ਪਰਚਾ ਦਰਜ

Date:

ਰੇਲਵੇ ‘ਚ ਨੌਕਰੀ ਦਿਵਾਉਣ ਬਦਲੇ 20,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਭਾਰਤੀ ਰੇਲਵੇਜ ਵਿੱਚ ਨੌਕਰੀਆਂ ਦਿਵਾਉਣ ਦੇ ਇਵਜ਼ ਵਿੱਚ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੇਲਵੇਜ ਦੇ ਦੋ ਮੁਲਾਜਮਾਂ ਅਤੇ ਇੱਕ ਨਿੱਜੀ ਵਿਅਕਤੀ ਖਿਲਾਫ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਵਿਅਕਤੀ ਦਲਜੀਤ ਸਿੰਘ, ਵਾਸੀ ਪਿੰਡ ਦੁਲਚੀ ਕੇ, ਜਿਲਾ ਫਿਰੋਜਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। private person taking bribe

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਦਲਜੀਤ ਸਿੰਘ ਸਮੇਤ ਡਿਵੀਜਨਲ ਰੇਲਵੇਜ ਮੈਨੇਜਰ, ਫਿਰੋਜਪੁਰ ਵਿਖੇ ਤਾਇਨਾਤ ਰਵੀ ਮਲਹੋਤਰਾ, ਹੈੱਡ ਕਲਰਕ ਅਤੇ ਜੋਗਿੰਦਰ ਸਿੰਘ ਕਲਰਕ ਵਿਰੁੱਧ ਪਿੰਡ ਅਲੀ ਕੇ, ਜ਼ਿਲਾ ਫਿਰੋਜਪੁਰ ਦੇ ਵਸਨੀਕ ਮੰਗਲ ਸਿੰਘ ਦੀ ਸ਼ਿਕਾਇਤ ‘ਤੇ ਭ੍ਰਿਸ਼ਟਾਚਾਰ ਦਾ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। private person taking bribe

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਰੇਲਵੇ ਮੁਲਾਜ਼ਮਾਂ ਨੇ ਦਲਜੀਤ ਸਿੰਘ ਨਾਲ ਮਿਲੀਭੁਗਤ ਕਰਕੇ ਉਸਦੇ ਦੋ ਪੁੱਤਰਾਂ ਨੂੰ ਰੇਲਵੇ ਵਿੱਚ ਭਰਤੀ ਕਰਵਾਉਣ ਦੇ ਨਾਮ ਹੇਠ 9 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਜਾਅਲੀ ਨਿਯੁਕਤੀ ਪੱਤਰ ਅਤੇ ਸ਼ਨਾਖਤੀ ਕਾਰਡ ਸੌਂਪ ਦਿੱਤੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਦਲਜੀਤ ਸਿੰਘ ਹੁਣ ਇਸ ਸਬੰਧੀ ਬਾਕੀ ਰਹਿੰਦੇ ਕੰਮ ਨੂੰ ਅੰਜਾਮ ਦੇਣ ਲਈ 20,000 ਰੁਪਏ ਹੋਰ ਮੰਗ ਰਿਹਾ ਹੈ ਅਤੇ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਆਪਣੇ ਫੋਨ ‘ਤੇ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ। private person taking bribe

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਮੰਗਲਵਾਰ ਨੂੰ ਉਕਤ ਦੋਸ਼ੀ ਦਲਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।

ਇਸ ਸਬੰਧੀ ਉਕਤ ਸਾਰੇ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

vigilance bureau Punjab

Also Read : ਮੇਰੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ: ਭਗਵੰਤ ਮਾਨ

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...