Sunday, December 29, 2024

 ਭਗਵੰਤ ਸਿੰਘ ਮਾਨ ਸਰਕਾਰ ਦਾ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ

Date:

pro-employee decision:

  • 14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ : ਹਰਜੋਤ ਸਿੰਘ ਬੈਂਸ 

ਚੰਡੀਗੜ੍ਹ, 21 ਅਗਸਤ:  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ  ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ ਲੈਂਦਿਆਂ ਪੰਜਾਬ ਰਾਜ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਵਿੱਚੋਂ ਉਚੇਰੀ ਯੋਗਤਾ ਹਾਸਿਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਅਧਿਆਪਕ ਪਿਛਲੇ 14 ਵਰ੍ਹੇ ਪਹਿਲਾਂ ਸਾਲ 2009 ਅਤੇ 2011 ਵਿੱਚ ਹੋਈ 7654 ਅਤੇ 3442  ਦੀ ਭਰਤੀ ਸਮੇਂ ਕੁਝ ਅਧਿਆਪਕਾਂ ਵੱਲੋਂ ਦੂਸਰੇ ਸੂਬਿਆਂ ਦੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਡਿਸਟੈਂਸ ਮੋਡ ਰਾਹੀਂ ਉੱਚ ਯੋਗਤਾ ਹਾਸਿਲ ਕੀਤੀ ਸੀ। ਜਿਸ ਕਾਰਨ ਇਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ 14 ਸਾਲਾਂ ਤੋਂ ਰੈਗੂਲਰ ਨਹੀਂ ਕੀਤਾ ਗਿਆ। ਸ. ਬੈਂਸ ਨੇ ਦੱਸਿਆ ਕਿ ਜਦੋਂ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਤਾਂ ਉਹਨਾਂ ਨੇ ਇਸ ਮਾਮਲੇ ਸਬੰਧੀ ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਦੀ ਅਗਵਾਈ ਹੇਠ ਉੱਚ ਪੱਧਰੀ ਕਮੇਟੀ ਦਾ ਗਠਨ ਕਰਕੇ ਰੈਗੂਲਾਈਜ਼ੇਸ਼ਨ ਪ੍ਰਕ੍ਰਿਆ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਸਨ। pro-employee decision:

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ

ਸਿੱਖਿਆ ਮੰਤਰੀ ਅਨੁਸਾਰ ਹੁਣ ਸਿਰਫ ਕੁਝ ਕੁ ਅਧਿਆਪਕ ਹੀ ਰੈਗੂਲਰ ਹੋਣ ਤੋਂ ਰਹਿ ਗਏ ਹਨ ਜਿੰਨਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਦਾ ਕੰਮ ਜਾਰੀ ਹੈ ਜਿਸਨੂੰ ਇਸੇ ਹਫਤੇ ਦੌਰਾਨ ਹੀ ਮੁਕੰਮਲ ਕਰ ਦਿੱਤਾ ਜਾਵੇਗਾ।

ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਸ੍ਰੀ ਸੰਜੀਵ ਸ਼ਰਮਾ ਵਲੋਂ ਇਨ੍ਹਾਂ ਅਧਿਆਪਕਾਂ ਨੂੰ ਸੇਵਾਵਾਂ ਰੈਗੂਲਰ ਕਰਨ ਦਾ ਪੱਤਰ ਸੌਂਪਿਆ।

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਦੀ ਡਿਕਸ਼ਨਰੀ ਵਿੱਚੋਂ  ‘ਕੱਚੇ ਅਧਿਆਪਕ’ ਸ਼ਬਦ ਨੂੰ ਸਦਾ ਵਾਸਤੇ ਖਤਮ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। pro-employee decision:

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...