ਫ਼ਰੀਦਕੋਟ 05 ਜੁਲਾਈ,2024
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਕੰਮਿਆਣਾ ਵਿਖੇ ਪੰਜਵੇਂ ਸੁਵਿਧਾ ਕੈਂਪ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਫ਼ਤਰ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਪੁੱਜੇ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ(ਵਿ) ਨਰਭਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਜਿਥੇ ਲੋਕਾਂ ਵਿਚ ਕੈਂਪਾਂ ਦੇ ਪ੍ਰਤੀ ਕਾਫੀ ਉਤਸ਼ਾਹ ਪਾਇਆ ਗਿਆ ਅਤੇ ਉਥੇ ਉਨ੍ਹਾਂ ਵੱਧ-ਚੜ੍ਹ ਕੇ ਇਨ੍ਹਾਂ ਕੈਂਪਾਂ ਵਿਚ ਆ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਾਰੇ ਕੈਂਪਾਂ ਵਿਚ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੇ ਹੀ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰਨ ਦੇ ਉਦੇਸ਼ ਨਾਲ ਇਹ ਕੈਂਪ ਸ਼ੁਰੂ ਕੀਤੇ ਗਏ ਹਨ । ਇਸ ਮੌਕੇ ਆਸ ਪਾਸ ਦੇ ਹੋਰ ਪਿੰਡਾਂ ਕੋਠੇ ਰੱਤੀ ਰੋੜੀ, ਸੰਗੋ ਰੁਮਾਣਾ, ਡੱਗੋ ਰੁਮਾਣਾ, ਹਰੀਏਵਾਲਾ ਅਤੇ ਦਾਨਾ ਰੁਮਾਣਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ, ਸ਼ਿਕਾਇਤਾਂ ਅਤੇ ਮੰਗਾਂ ਸੁਣੀਆਂ ਅਤੇ ਮਸਲੇ ਹੱਲ ਕੀਤੇ ਗਏ ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਅਤੇ ਇਕ ਛੱਤ ਥੱਲੇ ਪੰਜਾਬ ਸਰਕਾਰ ਵਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਦਾ ਲਾਭ ਲੈਣ।