Sunday, December 29, 2024

ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰ ਤੋਂ 15 ਸਾਲਾ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ‘ਚ ਤਬਦੀਲੀ ਦੀ ਮੰਗ

Date:

ਪੰਜਾਬ ਸਰਕਾਰ ਵੱਲੋਂ 50 ਫ਼ੀਸਦੀ ਅਗਾਊਂ ਕੇਂਦਰੀ ਸਹਾਇਤਾ ਮਿਲਣ ‘ਤੇ ਸਕਰੈਪ ਕੀਤੀਆਂ ਗੱਡੀਆਂ ਨੂੰ ਇਲੈਕਟ੍ਰਿਕ ਵਾਹਨਾਂ ‘ਚ ਬਦਲਣ ਦਾ ਭਰੋਸਾ

ਨਿਤਿਨ ਗਡਕਰੀ ਨੇ ਮੁੱਦੇ ਵਿਚਾਰਨ ਹਿੱਤ ਕੇਂਦਰ ਸਰਕਾਰ ਨਾਲ ਪੱਤਰ-ਵਿਹਾਰ ਲਈ ਕਿਹਾ

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਮੂਲੀਅਤ

Also Read. : 24 ਘੰਟਿਆਂ ਦੇ ਅੰਦਰ-ਅੰਦਰ ਹੋ ਰਿਹਾ ਹੈ ਕਿਸਾਨਾਂ ਨੂੰ ਐਮ.ਐਸ.ਪੀ. ਭੁਗਤਾਨ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੀਆਂ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਵੇ ਅਤੇ ਸੂਬੇ ਨੂੰ 50 ਫ਼ੀਸਦੀ ਅਗਾਊਂ ਕੇਂਦਰੀ ਸਹਾਇਤਾ ਦਿੱਤੀ ਜਾਵੇ।

ਨਵੀਂ ਦਿੱਲੀ ਵਿਖੇ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਭਰੋਸਾ ਦਿਵਾਇਆ ਕਿ ਜੇਕਰ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਂਦੀ ਹੈ ਤਾਂ ਪੰਜਾਬ ਵੱਲੋਂ ਸਕਰੈਪ ਗੱਡੀਆਂ ਦੇ ਬਦਲ ਵਜੋਂ ਇਲੈਕਟ੍ਰਿਕ ਵਾਹਨਾਂ ਨੂੰ ਤਰਜੀਹ ਦਿੱਤੀ ਜਾਵੇਗੀ ਕਿਉਂ ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਇਲੈਕਟ੍ਰਿਕ ਵਾਹਨ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਵਾਤਾਵਰਣ-ਪੱਖੀ ਪਹਿਲ ਦੀ ਦਿਸ਼ਾ ਵਿੱਚ ਅੱਗੇ ਵਧਣ ਨੂੰ ਤਰਜੀਹ ਦੇ ਰਹੀ ਹੈ। ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਕੌਮੀ ਰਾਜ ਮਾਰਗਾਂ ‘ਤੇ ਸਪੀਡ ਹੱਦ ਵਧਾਉਣ ਦੀ ਮੰਗ ਵੀ ਰੱਖੀ।

ਸੂਬੇ ਦੀਆਂ ਮੰਗਾਂ ਸਬੰਧੀ ਸ੍ਰੀ ਨਿਤਿਨ ਗਡਕਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧੀ ਕੇਂਦਰ ਨੂੰ ਪੱਤਰ ਲਿਖੇ ਤਾਂ ਜੋ ਇਨ੍ਹਾਂ ਮੰਗਾਂ ਸਬੰਧੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਟ੍ਰੈਫ਼ਿਕ ਨਿਯਮਾਂ ਦੀ ਸਮੀਖਿਆ, ਵਾਹਨ ਫ਼ਿਟਨੈਸ ਸਟੇਸ਼ਨਾਂ ਦੀ ਸਥਾਪਨਾ, ਈ-ਬੱਸਾਂ ਲਈ ਵਿੱਤੀ ਸਹਾਇਤਾ ਅਤੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਨੂੰ ਸੁਚਾਰੂ ਬਣਾਉਣ ਸਮੇਤ ਵੱਖ-ਵੱਖ ਨੀਤੀ ਮਸਲੇ ਵੀ ਵਿਚਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਨਾਲ ਮਿਲ ਕੇ ਬਹੁਤ ਜਲਦੀ ਪੰਜਾਬ ਵਿੱਚ ਟਰਾਂਸਪੋਰਟ ਦੀਆਂ ਸੁਚਾਰੂ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ।

Share post:

Subscribe

spot_imgspot_img

Popular

More like this
Related

ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ

ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ...