Friday, January 24, 2025

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ : ਡਿਪਟੀ ਕਮਿਸ਼ਨਰ

Date:

ਸ੍ਰੀ ਮੁਕਤਸਰ ਸਾਹਿਬ, 05 ਜੂਨ:

ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ, ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ ਸ਼ਾਨਦਾਰ ਪ੍ਰਾਪਤੀਆਂ ਵਾਲੇ ਹੋਣਹਾਰ ਅਤੇ ਬਹਾਦਰ ਬੱਚਿਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਣਾ ਹੈ। ਕੋਈ ਵੀ ਬੱਚਾ ਜਿਸ ਦੀ ਉਮਰ 5 ਸਾਲ ਤੋਂ 18 ਸਾਲ (31 ਜੁਲਾਈ 2024 ਤੱਕ) ਹੋਵੇ, ਜੋ ਭਾਰਤੀ ਨਾਗਰਿਕ ਹੋਵੇ ਅਤੇ ਭਾਰਤ ਵਿੱਚ ਰਹਿ ਰਿਹਾ ਹੋਵੇ, ਇਸ ਪੁਰਸਕਾਰ ਲਈ ਅਰਜੀ ਦੇ ਸਕਦਾ ਹੈ। ਇਹ ਅਰਜੀਆਂ ਸਿਰਫ ਆਨਲਾਈਨ ਪੋਰਟਲ https://Awards.gov.in ’ਤੇ ਪ੍ਰਾਪਤ ਕੀਤੀਆਂ ਜਾਣੀਆਂ ਹਨ।

              ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਪਲਾਈ ਕਰਨ ਲਈ ਅਰਜੀਆਂ ਸਿਰਫ ਆਨਲਾਈਨ ਪੋਰਟਲ ਰਾਹੀਂ ਮਿਤੀ 31 ਜੁਲਾਈ 2024 ਤੱਕ ਭਰੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 5 ਤੋਂ 18 ਸਾਲ ਤੱਕ ਦੀ ਉਮਰ ਵਾਲੇ ਹੋਣਹਾਰ ਬੱਚੇ ਜਿੰਨ੍ਹਾਂ ਨੇ ਸੱਭਿਆਚਾਰ ਅਤੇ ਨਵੀਨਤਾ, ਖੇਡਾਂ, ਸਮਾਜ-ਸੇਵਾ, ਵਿਗਿਆਨ ਅਤੇ ਤਕਨਾਲੌਜੀ, ਵਾਤਾਵਰਨ ਅਤੇ ਕਲਾ ਦੇ ਖੇਤਰਾਂ ਵਿੱਚ ਸਮਾਜ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ, ਉਹ ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ। ਇਸ ਲਈ ਉਨ੍ਹਾਂ ਉਪਰੋਕਤ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸ੍ਰੀ ਮੁਕਤਸਰ ਸਹਿਬ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਅਪਲਾਈ ਕਰਨ ਲਈ ਅਪੀਲ ਕੀਤੀ।

              ਉਹਨਾਂ ਨੇ ਦੱਸਿਆ  ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ ਬਹਾਦਰ ਬੱਚਿਆਂ ਨੂੰ  ਉਹਨਾਂ ਵਲੋਂ ਕੀਤੇ ਬਹਾਦਰੀ ਦੇ ਕੰਮ ਲਈ ਪੁਰਸਕਾਰ ਦਿੱਤਾ ਜਾਣਾ ਹੈ। ਉਕਤ ਪੁਰਸਕਾਰਾਂ ਨੂੰ ਅਪਲਾਈ ਕਰਨ ਲਈ ਬਣੇ ਵੈਬ ਪੋਰਟਲ ਤੇ ਦੋ ਤਰਾਂ ਦੇ ਵਿਕਲਪ ਹਨ, ਜਿਨ੍ਹਾਂ ਰਾਹੀਂ ਬਿਨੈਕਾਰ ਖੁਦ ਫਾਰਮ ਭਰ ਸਕਦਾ ਹੈ ਜਾਂ ਫਿਰ ਬੱਚੇ ਦੇ ਮਾਤਾ-ਪਿਤਾ/ ਅਧਿਕਾਰੀ/ ਅਧਿਆਪਕ ਆਦਿ ਵੀ ਬੱਚੇ ਨੂੰ ਨਾਮਜਦ ਕਰ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Share post:

Subscribe

spot_imgspot_img

Popular

More like this
Related

ਅੰਮ੍ਰਿਤਸਰ ‘ਚ 4 ਇਮੀਗ੍ਰੇਸ਼ਨ ਸੈਂਟਰਾਂ ਦੇ ਲਾਇਸੈਂਸ ਹੋਏ ਰੱਦ ,ਮਨੁੱਖੀ ਤਸਕਰੀ ਰੋਕਣ ਲਈ ਕੀਤੀ ਗਈ ਕਾਰਵਾਈ

Action Against Immigration IELTS Center ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ...

ਟ੍ਰੈਫਿਕ ਨਿਯਮਾਂ ‘ਤੇ ਸਖ਼ਤੀ , ਇੱਕ ਹੀ ਬਾਈਕ ਦਾ ਕੱਟਿਆ ਗਿਆ 411 ਵਾਰ ਚਲਾਨ ! RLA ਵੀ ਰਹਿ ਗਏ ਹੈਰਾਨ

Chandigarh Police Strictness on traffic rules ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮਾਂ...

ਅਮਰੀਕਾ ਤੋਂ ਆਪਣੇ ਨਾਗਰਿਕਾਂ ਨੂੰ ਵਾਪਸ ਬੁਲਾਏਗਾ ਭਾਰਤ? 

Will India call back the citizens? ਵਿਦੇਸ਼ ਮੰਤਰੀ ਐੱਸ...

ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ ‘ਚ ਹੋਇਆ ਸ਼ਹੀਦ

Recruitment was done 2 years ago ਮਾਨਸਾ ਜ਼ਿਲ੍ਹੇ ਦੇ...