ਪਟਿਆਲਾ, 20 ਜੂਨ (ਮਾਲਕ ਸਿੰਘ ਘੁੰਮਣ)
progress of Aadmi Clinics ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਅੰਦਰ ਚੱਲ ਰਹੇ 45 ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਹਤਰ ਸਿਹਤ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕਰਨ ਲਈ ਪਹਿਲੇ, ਦੂਜੇ ਤੇ ਤੀਜੇ ਪੜਾਅ ਤੋਂ ਬਾਅਦ ਹੁਣ ਚੌਥੇ ਪੜਾਅ ਹੇਠ ਵੀ ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।
ਡਿਪਟੀ ਕਮਿਸ਼ਨਰ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਅਤੇ ਕੌਮੀ ਸਿਹਤ ਮਿਸ਼ਨ ਦੇ ਐਮ.ਡੀ. ਅਭਿਨਵ ਤ੍ਰਿਖਾ ਵੱਲੋਂ ਆਨਲਾਈਨ ਕੀਤੀ ਗਈ ਮੀਟਿੰਗ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਆਮ ਆਦਮੀ ਕਲੀਨਿਕਾਂ ਨਾਲ ਸਬੰਧਤ ਸਿਹਤ, ਲੋਕ ਨਿਰਮਾਣ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਜਾਇਜ਼ਾ ਮੀਟਿੰਗ ਕਰ ਰਹੇ ਸਨ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਦੇਣ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਨੂੰ ਪਟਿਆਲਾ ਵਿਖੇ ਸਫ਼ਲ ਬਨਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਮਾਜਰਾ ਸਮੇਤ ਜ਼ਿਲ੍ਹੇ ਦੇ ਸਮੂਹ ਵਿਧਾਇਕ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਅੰਦਰ 45 ਕਲੀਨਿਕ ਸਫ਼ਲਤਾ ਪੂਰਵਕ ਚੱਲ ਰਹੇ ਹਨ ਤੇ ਤੀਜੇ ਪੜਾਅ ਦੇ 10 ਆਮ ਆਦਮੀ ਕਲਨਿਕਾਂ ਵਿੱਚੋਂ 4 ਤਿਆਰ ਹਨ ਤੇ 6 ਦਾ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ। progress of Aadmi Clinics
also read : ਵੱਡੀ ਖ਼ਬਰ : ਪੰਜਾਬ ਵਿਧਾਨ ਸਭਾ ‘ਚ ‘ਸਿੱਖ ਗੁਰਦੁਆਰਾ ਸੋਧ ਬਿੱਲ-2023
ਡਿਪਟੀ ਕਮਿਸ਼ਨਰ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੇ ਸ਼ੁਰੂ ਨਾਲ ਲੋਕਾਂ ਨੂੰ ਇਲਾਜ ਲਈ ਦੂਰ ਦੁਰਾਡੇ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀ, ਜਿਸ ਨਾਲ ਵੱਡੇ ਹਸਪਤਾਲਾਂ ‘ਤੇ ਵੀ ਮਰੀਜਾਂ ਦਾ ਬੋਝ ਘਟਿਆ ਹੈ।ਇਹਨਾਂ ਕਲੀਨਿਕਾਂ ‘ਚ ਮੁਫਤ ਸਿਹਤ ਜਾਂਚ ਸਮੇਤ 41 ਤਰਾਂ ਦੇ ਲੋੜੀਂਦੇ ਲੈਬ ਟੈਸਟ ਤੇ 96 ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਮਿਲ ਰਹੀਆਂ ਹਨ ਅਤੇ ਪਹਿਲੇ ਅਤੇ ਤੀਜੇ ਪੜਾਅ ਦੇ ਆਮ ਆਦਮੀ ਕਲੀਨਿਕਾਂ ਅੰਦਰ 80 ਤੋਂ 84 ਮਰੀਜ ਪ੍ਰਤੀ ਕਲੀਨਿਕ ਪ੍ਰਤੀ ਦਿਨ ਇਨ੍ਹਾਂ ਦਾ ਲਾਭ ਲੈ ਰਹੇ ਹਨ ਜਦਕਿ ਦੂਜੇ ਪੜਾਅ ਦੇ ਇਨ੍ਹਾਂ ਕਲੀਨਿਕਾਂ ਅੰਦਰ 35 ਤੋਂ 40 ਮਰੀਜ ਇਲਾਜ ਕਰਵਾ ਰਹੇ ਹਨ।
ਇਸ ਮੌਕੇ ਏ.ਡੀ.ਸੀ (ਜ) ਜਗਜੀਤ ਸਿੰਘ, ਏ.ਡੀ.ਸੀ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ (ਆਈ.ਏ.ਐਸ. ਯੂ.ਟੀ.) ਡਾ.ਅਕਸ਼ਿਤਾ ਗੁਪਤਾ, ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਕਾਲੇਕਾ, ਡਾ. ਐਸ.ਜੇ. ਸਿੰਘ, ਡਾ. ਗੁਰਪ੍ਰੀਤ ਨਾਗਰਾ, ਸਮੇਤ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। progress of Aadmi Clinics