Thursday, January 9, 2025

ਮਤਦਾਨ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਪੂਰਵ ਪ੍ਰਵਾਣਗੀ ਤੋਂ ਬਿਨਾਂ ਸਿਆਸੀ ਇਸ਼ਤਿਹਾਰ ਛਾਪਣ ਤੇ ਰੋਕ

Date:

 ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ
                          ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਦੱਸਿਆ ਹੈ ਕਿ ਭਾਰਤ ਚੋਣ ਆਯੋਗ ਵੱਲੋਂ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਵਾਲੇ ਦਿਨ ਦੇ ਅਖਬਾਰਾਂ ਵਿੱਚ ਬਿਨਾਂ ਪੂਰਵ ਪ੍ਰਵਾਨਗੀ ਤੋਂ ਕੋਈ ਵੀ ਸਿਆਸੀ ਇਸ਼ਤਿਹਾਰ ਛਾਪਣ ਤੇ ਰੋਕ ਲਗਾਈ ਗਈ ਹੈ ।
ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਮਤਦਾਨ 1 ਜੂਨ 2024 ਨੂੰ ਹੋਣਾ ਹੈ ਇਸ ਲਿਹਾਜ਼ ਨਾਲ 31 ਮਈ 2024 ਅਤੇ 1 ਜੂਨ 2024 ਦੇ ਅਖਬਾਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਛਪਵਾਉਣ ਤੋਂ ਪਹਿਲਾਂ ਇਸ ਇਸ਼ਤਿਹਾਰ ਨੂੰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਤੋਂ ਸਰਟੀਫਾਈ ਕਰਾਉਣਾ ਲਾਜ਼ਮੀ ਹੈ। ਉਨਾਂ ਨੇ ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਹਦਾਇਤਾਂ ਦੀ ਸਖਤੀ ਨਾਲ ਪਾਲਣ ਕਰਨ। ਉਹਨਾਂ ਕਿਹਾ ਕਿ ਇਲੈਕਟਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਇਸ ਸਮੇਂ ਵੀ ਬਿਨਾਂ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਜਾਰੀ ਨਹੀਂ ਕੀਤਾ ਜਾ ਸਕਦਾ ਹੈ। ਉਹਨਾਂ ਆਖਿਆ ਕਿ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਬਕਾਇਦਾ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਨੇ ਕਿਹਾ ਕਿ ਚੋਣਾਂ ਵਾਲੇ ਦਿਨ ਜਾਂ ਉਸਤੋਂ ਇਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਛੱਪਣ ਵਾਲੇ ਇਸਤਿਹਾਰਾਂ ਦੀ ਪ੍ਰੀ ਸਰਟੀਫਿਕੇਸ਼ਨ ਲਈ ਉਮੀਦਵਾਰ ਜਾਂ ਪਾਰਟੀ ਨੂੰ ਘੱਟੋ ਘੱਟ ਦੋ ਦਿਨ ਪਹਿਲਾਂ ਐਮਸੀਐਮਸੀ ਕੋਲ ਅਰਜੀ ਦੇਣਾ ਲਾਜਮੀ ਹੋਵੇਗਾ।
ਨਾਲ ਹੀ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਮੁੱਲ ਦੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਮਸੀਐਮਸੀ ਕਮੇਟੀ ਵੱਲੋਂ ਲਗਾਤਾਰ ਨਜਰ ਰੱਖੀ ਜਾ ਰਹੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਵੱਲੋਂ ਮੁੱਲ ਦੀਆਂ ਖ਼ਬਰਾਂ ਛਪਵਾਈਆਂ ਜਾਂਦੀਆਂ ਹਨ ਤਾਂ ਇੰਨ੍ਹਾਂ ਦਾ ਖਰਚਾ ਵੀ ਉਮੀਦਵਾਰ ਦੇ ਚੋਣ ਖਰਚ ਵਿਚ ਸ਼ਾਮਿਲ ਕੀਤਾ ਜਾਵੇਗਾ। ਇਸ ਲਈ ਪ੍ਰਿੰਟ ਮੀਡੀਆ, ਸੋ਼ਸਲ ਮੀਡੀਆ ਅਤੇ ਇਲੈਕਟ੍ਰੋਨਿਕ ਮੀਡੀਆ ਦੀ ਲਗਾਤਾਰ ਨਜਰਸਾਨੀ ਕੀਤੀ ਜਾ ਰਹੀ ਹੈ।

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...