ਮਾਨਸਾ, 09 ਜੂਨ:
ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ ਨੇ ਸੀ.ਆਰ.ਪੀ.ਸੀ., 1973 ਦੀ ਧਾਰਾ 144 ਦੇ ਤਹਿਤ ਮਿਲੇ ਅਧਿਕਾਰਾਂ ਤਹਿਤ ਜ਼ਿਲ੍ਹਾ ਮਾਨਸਾ ਦੀ ਸੀਮਾਂ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ/ਪਿੰਡਾਂ ਵਿਚ ਗਾਇਕਾਂ/ਗੀਤਕਾਰਾਂ/ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ/ਸਟੇਜਾਂ ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਭਾਸ਼ਣਾਂ ’ਤੇ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮ ਵਿਚ ਕਿਹਾ ਗਿਆ ਹੈ ਕਿ ਮਾਨਸਾ ਜ਼ਿਲ੍ਹੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ/ਪਿੰਡਾਂ ਵਿਚ ਗਾਇਕਾਂ/ਗੀਤਕਾਰਾਂ/ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ/ਸਟੇਜ਼ਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾ ਗਾਏ ਜਾਂਦੇ ਹਨ। ਇੰਨ੍ਹਾਂ ਗੀਤਾਂ ਨੂੰ ਸੁਣ ਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜ੍ਹੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਦੀ ਰੋਕਥਾਮ ਅਤਿ ਜ਼ਰੂਰੀ ਹੈ।
ਇਹ ਹੁੁਕਮ 31 ਜੁਲਾਈ, 2024 ਤੱਕ ਲਾਗੂ ਰਹੇਗਾ।
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਪਾਬੰਦੀ ਦੇ ਹੁਕਮ ਜਾਰੀ
[wpadcenter_ad id='4448' align='none']