ਭਗਵੰਤ ਮਾਨ ਸਰਕਾਰ ਸੂਬੇ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

Date:

ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ ਕਰਵਾਇਆ ਪੋਸਟਰ ਕੀਤਾ ਜਾਰੀ
ਵਿਦਿਆਰਥਣ ਪ੍ਰਨੀਤ ਕੌਰ 10,000 ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ
ਚੰਡੀਗੜ੍ਹ, 5 ਮਾਰਚ:

promote shrimp farming in state ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਇਸ ਕਿੱਤੇ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ ਕਰਵਾਇਆ ਪੋਸਟਰ ਮੱਛੀ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜਾਰੀ ਕੀਤਾ।
ਮੱਛੀ ਪਾਲਣ ਵਿਭਾਗ ਵੱਲੋਂ ਪੋਸਟਰ ਬਣਵਾਉਣ ਲਈ ਸਰਕਾਰੀ ਫ਼ਾਈਨ ਆਰਟ ਕਾਲਜ, ਸੈਕਟਰ-10, ਚੰਡੀਗੜ੍ਹ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥਣ ਮਿਸ ਪ੍ਰਨੀਤ ਕੌਰ ਦੇ ਪੋਸਟਰ ਦੀ ਚੋਣ ਕੀਤੀ ਗਈ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਇਸ ਵਿਦਿਆਰਥਣ ਨੂੰ 10,000 ਰੁਪਏ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦੱਖਣੀ-ਪੱਛਮੀ ਪੰਜ ਜ਼ਿਲਿ੍ਹਆਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫ਼ਰੀਦਕੋਟ ਅpromote shrimp farming in state ਤੇ ਫ਼ਾਜ਼ਿਲਕਾ ਦੀਆਂ ਜ਼ਮੀਨਾਂ ਸੇਮ ਅਤੇ ਖਾਰੇਪਣ ਦੀ ਮਾਰ ਹੇਠ ਹਨ ਅਤੇ ਖੇਤੀ ਤੋਂ ਵਾਂਝੀਆਂ ਪਈਆਂ ਹਨ, ਜਿਨ੍ਹਾਂ ਵਿੱਚ ਝੀਂਗਾ ਪਾਲਣ ਬਹੁਤ ਲਾਭਕਾਰੀ ਸਿੱਧ ਹੋ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਰਾਜ ਵਿੱਚ 1212 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ ਅਤੇ 360 ਤੋਂ ਵੱਧ ਕਿਸਾਨ ਇਸ ਕਿੱਤੇ ਨਾਲ ਸਿੱਧੇ ਤੌਰ ’ਤੇ ਜੁੜੇ ਹੋਏ ਹਨ। ਕਿਸਾਨ ਝੀਂਗਾ ਪਾਲਣ ਨਾਲ ਬੰਜਰ ਜ਼ਮੀਨਾਂ ਤੋਂ 3 ਤੋਂ 4 ਲੱਖ ਪ੍ਰਤੀ ਏਕੜ ਦਾ ਮੁਨਾਫ਼ਾ ਪ੍ਰਾਪਤ ਕਰ ਰਹੇ ਹਨ। ਸਾਲ 2022-23 ਦੌਰਾਨ ਸੂਬੇ ਵਿੱਚ 2400 ਟਨ ਤੋਂ ਵੱਧ ਝੀਂਗੇ ਦਾ ਉਤਪਾਦਨ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਦੌਰਾਨ ਝੀਂਗਾ ਕਿੱਤੇ ਨੂੰ 5,000 ਏਕੜ ਰਕਬੇ ਵਿੱਚ ਪ੍ਰਫੁੱਲਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਝੀਂਗਾ ਪਾਲਣ ਨੂੰ ਪ੍ਰਫੁੱਲਿਤ ਕਰਨ ਲਈ ਮੱਛੀ ਪਾਲਣ ਵਿਭਾਗ ਦਾ ਇੱਕ ਟ੍ਰੇਨਿੰਗ ਸੈਂਟਰ, ਪਿੰਡ ਈਨਾ ਖੇੜਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਨੂੰ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਇਸ ਸੈਂਟਰ ਤੋਂ ਕਿਸਾਨ ਝੀਂਗਾ ਪਾਲਣ ਦੀ ਮੁਫ਼ਤ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਮਿੱਟੀ ਪਾਣੀ ਦੇ ਨਮੂਨਿਆਂ ਦੀ ਪਰਖ ਸਹੂਲਤ ਵੀ ਇਸ ਸੈਂਟਰ ’ਤੇ ਪ੍ਰਦਾਨ ਕੀਤੀ ਜਾਂਦੀ ਹੈ। ਝੀਂਗਾ ਪਾਲਣ 120 ਦਿਨਾਂ ਦੀ ਗਰਮੀ ਦੀ ਰੁੱਤ ਦੀ ਫ਼ਸਲ ਹੈ। ਪੰਜਾਬ ਵਿੱਚ ਝੀਂਗੇ ਦੇ ਪੂੰਗ ਦੀ ਸਟਾਕਿੰਗ ਅਪ੍ਰੈਲ ਦੇ ਮਹੀਨੇ ਵਿੱਚ ਕੀਤੀ ਜਾਂਦੀ ਹੈ ਅਤੇ ਇਸ ਦੀ ਫ਼ਸਲ ਅਗਸਤ ਮਹੀਨੇ ਵਿੱਚ ਪ੍ਰਾਪਤ ਕਰ ਲਈ ਜਾਂਦੀ ਹੈ।
ਮੱਛੀ ਪਾਲਣ ਮੰਤਰੀ ਨੇ ਦੱਸਿਆ ਕਿ ਝੀਂਗਾ ਪਾਲਣ ਦਾ ਸੂਬੇ ਵਿੱਚ ਪਸਾਰ ਕਰਨ ਲਈ ਸਰਕਾਰ ਵੱਲੋਂ 40 ਤੋਂ 60 ਫ਼ੀਸਦੀ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ। ਰਾਜ ਦੇ ਦੱਖਣੀ-ਪੱਛਮੀ ਜ਼ਿਲਿ੍ਹਆਂ ਦੇ ਕਿਸਾਨ ਇਸ ਸਹੂਲਤ ਦਾ ਲਾਹਾ ਲੈ ਕੇ ਇਸ ਕਿੱਤੇ ਦੀ ਸ਼ੁਰੂਆਤ ਕਰ ਸਕਦੇ ਹਨ ਅਤੇ ਵੱਧ ਮੁਨਾਫ਼ਾ ਕਮਾ ਸਕਦੇ ਹਨ।promote shrimp farming in state
ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਸੰਯੁਕਤ ਸਕੱਤਰ ਸ੍ਰੀ ਸਕੱਤਰ ਸਿੰਘ ਬੱਲ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਡਾਇਰੈਕਟਰ ਮੱਛੀ ਪਾਲਣ ਸ੍ਰੀ ਜਸਬੀਰ ਸਿੰਘ ਅਤੇ ਸਹਾਇਕ ਡਾਇਰੈਕਟਰ ਸ੍ਰੀਮਤੀ ਸਤਿੰਦਰ ਕੌਰ ਤੇ ਸ੍ਰੀ ਜਸਵਿੰਦਰ ਸਿੰਘ ਹਾਜ਼ਰ ਸਨ।
———-

Share post:

Subscribe

spot_imgspot_img

Popular

More like this
Related

ਹਰਿਆਣਾ ਸਣੇ ਇਨ੍ਹਾਂ ਤਿੰਨ ਸੂਬਿਆਂ ‘ਚ NIA ਨੇ ਮਾਰਿਆ ਛਾਪਾ , 315 ਰਾਈਫਲਾਂ ਸਣੇ ਕਈ…

NIA Raid in 4 State  ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 19 ਦਸੰਬਰ 2024

Hukamnama Sri Harmandir Sahib Ji ਸਲੋਕੁ ਮਃ ੩ ॥ ਨਾਨਕ ਨਾਮੁ...

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...