30 ਸਤੰਬਰ ਤੱਕ 10 ਫੀਸਦੀ ਛੋਟ ਨਾਲ ਭਰਿਆ ਜਾ ਸਕਦੈ ਪ੍ਰਾਪਰਟੀ ਟੈਕਸ

30 ਸਤੰਬਰ ਤੱਕ 10 ਫੀਸਦੀ ਛੋਟ ਨਾਲ ਭਰਿਆ ਜਾ ਸਕਦੈ ਪ੍ਰਾਪਰਟੀ ਟੈਕਸ

ਮੋਗਾ, 28 ਅਗਸਤ,ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2024-25 ਦੇ ਪ੍ਰਾਪਰਟੀ ਟੈਕਸ 10 ਫੀਸਦੀ ਛੋਟ ਦੇ ਨਾਲ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ 2024 ਨਿਯਤ ਕੀਤੀ ਗਈ ਹੈ। ਸ਼ਹਿਰ ਵਾਸੀ ਆਪਣਾ ਬਣਦਾ ਸਾਲ 2024-25 ਦਾ ਪ੍ਰਾਪਰਟੀ ਟੈਕਸ ਇਸ ਮਿਤੀ ਤੱਕ ਜਮ੍ਹਾਂ ਕਰਵਾ […]

ਮੋਗਾ, 28 ਅਗਸਤ,
ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2024-25 ਦੇ ਪ੍ਰਾਪਰਟੀ ਟੈਕਸ 10 ਫੀਸਦੀ ਛੋਟ ਦੇ ਨਾਲ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ 2024 ਨਿਯਤ ਕੀਤੀ ਗਈ ਹੈ। ਸ਼ਹਿਰ ਵਾਸੀ ਆਪਣਾ ਬਣਦਾ ਸਾਲ 2024-25 ਦਾ ਪ੍ਰਾਪਰਟੀ ਟੈਕਸ ਇਸ ਮਿਤੀ ਤੱਕ ਜਮ੍ਹਾਂ ਕਰਵਾ ਕੇ 10 ਫੀਸਦੀ ਛੋਟ ਦਾ ਲਾਭ ਉਠਾ ਸਕਦੇ ਹਨ। ਇਸ ਮਿਤੀ ਤੋਂ ਬਾਅਦ ਸਰਕਾਰੀ ਹਦਾਇਤਾਂ ਅਨੁਸਾਰ ਪ੍ਰਾਪਰਟੀ ਟੈਕਸ ਦੀ ਵਸੂਲੀ ਕੀਤੀ ਜਾਵੇਗੀ।
ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ  ਜਿਹੜੇ ਲੋਕ ਆਨਲਾਈਨ ਪ੍ਰਾਪਰਟੀ ਟੈਕਸ ਭਰਨਾ ਚਹੁੰਦੇ ਹਨ ਉਹ ਦਫਤਰ ਦੀ ਵੈਬਸਾਈਟ httpl://mseva.lgpunjab.gov.in//citizen   ਤੇ ਜਮ੍ਹਾਂ ਕਰਵਾ ਸਕਦੇ ਹਨ।  ਇਸ ਸਬੰਧ ਵਿੱਚ ਕੋਈ ਵੀ ਜਾਣਕਾਰੀ ਲੈਣ ਲਈ ਦਫਤਰ ਨਗਰ ਨਿਗਮ, ਮੋਗਾ ਦੇ ਕਮਰਾ ਨੰਬਰ 03 ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ