ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ

ਮਹਿਰਾਜ (ਬਠਿੰਡਾ), 10 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ “ਰੰਗਲਾ ਪੰਜਾਬ” ਬਣਾਉਣ ਲਈ ਵਿਸ਼ੇਸ਼ ਪਹਿਲਕਦਮੀਆਂ ਅਤੇ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਤਹਿਤ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮਹਿਰਾਜ ਵਿਖੇ ਕਰਵਾਏ ਗਏ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਚ ਸ਼ਿਰਕਤ ਕਰਨ ਮੌਕੇ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਬੱਡੀ ਖਿਡਾਰੀਆਂ ਦੀ ਹੌਂਸਲਾ-ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਜਿੰਦਗੀ ਵਿੱਚ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਤੇ ਦੁਨੀਆਂ ਦੇ ਨਕਸ਼ੇ ਤੇ ਪੰਜਾਬ ਦਾ ਨਾਮ ਹੀਰੇ ਵਾਂਗ ਚਮਕਾਉਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਖਿਡਾਰੀ ਦੇਸ਼ ਦਾ ਮਾਣ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਬੱਡੀ ਖੇਡਣ ਨਾਲ ਜਿੱਥੇ ਅਸੀਂ ਆਪਣੇ ਮਾਂ-ਬਾਪ ਦਾ ਨਾਮ ਰੌਸ਼ਨ ਕਰਦੇ ਹਾਂ ਉੱਥੇ ਹੀ ਅਸੀਂ ਆਪਣੇ ਸਰੀਰ ਨੂੰ ਸੰਭਾਲ ਕੇ ਰੱਖਦੇ ਹਾਂ। ਇਸ ਦੌਰਾਨ ਉਨ੍ਹਾਂ ਸਪੋਰਟਸ ਕਲੱਬ ਨੂੰ ਕਰਵਾਏ ਗਏ ਇਸ ਟੂਰਨਾਮੈਂਟ ਲਈ 1 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬੇ ਦੀ ਇਮਾਨਦਾਰ ਸਰਕਾਰ ਲੋਕਾਂ ਦੇ ਸਹਿਯੋਗ ਸਦਕਾ ਆਮ ਆਦਮੀ ਅਤੇ ਸੂਬੇ ਦੇ ਭਲੇ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਫੰਡਾਂ ਦੀ ਵਰਤੋਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕਈ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਹੋਰ ਬਹੁਤ ਲੋਕ ਭਲਾਈ ਸਹੂਲਤਾਂ ਦੇਣ ਲਈ ਵਚਨਵੱਧ ਤੇ ਯਤਨਸ਼ੀਲ ਹੈ।

ਇਸ ਮੌਕੇ ਵਿਧਾਇਕ ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਦਾ ਅੰਤਮ ਉਦੇਸ਼ ਪੂਰਾ ਹੋਣ ਤੱਕ ਲੋਕਾਂ ਲਈ ਤਨ-ਮਨ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਚ ਰਾਜ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ ਤੇ ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਇਸ ਮੌਕੇ ਪਿੰਡ ਮਹਿਰਾਜ ਦੇ ਮੋਹਤਬਾਰਾਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਆਈਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਖਿਡਾਰੀ ਆਦਿ ਹਾਜ਼ਰ ਸਨ।

[wpadcenter_ad id='4448' align='none']