Friday, December 27, 2024

ਭਲਕੇ PRTC ਦੇ ਡਰਾਈਵਰ ਅਤੇ ਕੰਡਕਟਰ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੰਜਾਬ ਸਰਕਾਰ ਨੇ ਕੀਤਾ ਇਹ ਐਲਾਨ

Date:

PRTC BUS Patiala ਬੀਤੇ ਦਿਨਾਂ ਦੋਰਾਂਨ PRTC ਦੀ ਬਸ ਦਾ ਮਨਾਲੀ ਵਿਚ ਬਿਆਸ ਦਰਿਆ ‘ਚ ਰਿੜ ਜਾਣ ਕਾਰਨ ਪਹਿਲਾਂ ਡਰਾਈਵਰ ਅਤੇ ਫਿਰ ਭਲਕੇ ਕੰਡਕਟਰ ਦੀ ਮੋਤ ਦੀ ਮੰਦਭਾਗੀ ਖ਼ਬਰ ਨੇ ਪੰਜਾਬੀਆਂ ‘ਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਸੀ ਜਿਸ ਉਪਰੰਤ ਹੁਣ ਸਰਕਾਰ ਨੇ ਪੀੜਤ ਪਰੀਵਾਰਾਂ ਦੀ ਬਾਂਹ ਫੜਨ ਦਾ ਯਤਨ ਕੀਤਾ ਹੈ।

ਇਥੇ ਦਸ ਦੇਈਏ ਕੀ ਪੀਆਰਟੀਸੀ ਮੁਲਾਜ਼ਮਾਂ ਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿਵਾਉਣ ਲਈ ਪਟਿਆਲੇ ਬੱਸੇ ਅੱਡੇ ਸਾਹਮਣੇ ਲਾਸ਼ ਰੱਖ ਕੇ ਰੋਸ ਮੁਜ਼ਾਹਰਾ ਕੀਤਾ ਸੀ। ਜਿਸ ਸਦਕੇ ਹੁਣ ਜਾਬ ਸਰਕਾਰ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।PRTC BUS Patiala

ਇਹ ਵੀ ਪੜ੍ਹੋ:ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀਆਂ ਬਣੇ ਚੰਦਰਯਾਨ 3 ਦੀ ਲਾਂਚ ਦੇ ਗਵਾਹ

ਪੀਆਰਟੀਸੀ ਮੁਲਾਜ਼ਮਾਂ ਨੇ ਅੱਜ ਇੱਥੇ ਨਵੇਂ ਸਿਟੀ ਬੱਸ ਸਟੈਂਡ ਦੇ ਨਾਲ ਲੱਗਦੀ ਸੜਕ ’ਤੇ ਜਾਮ ਲਾ ਕੇ ਡਰਾਈਵਰ ਸਤਿਗੁਰ ਸਿੰਘ ਅਤੇ ਕੰਡਕਟਰ ਜਗਸੀਰ ਸਿੰਘ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਕੀਤੀ। ਬਾਅਦ ਵਿੱਚ ਸ਼ਾਮ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਦੇ ਮਸਲੇ ਦੇ ਹੱਲ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ। ਪਟਿਆਲਾ ਦੇ ਐਸਡੀਐਮ ਚਰਨਜੀਤ ਸਿੰਘ ਨੇ ਕਿਹਾ, “ਰਾਜ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਆਊਟਸੋਰਸ ਆਧਾਰ ‘ਤੇ ਨੌਕਰੀ ਦਿੱਤੀ ਜਾਵੇਗੀ।PRTC BUS Patiala

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...