PRTC ਦੀ ਲਵਾਰੀਸ ਬੱਸ ਮੀਲੀ ਡਰਾਈਵਰ ਦੀ ਮੌਤ ਅਤੇ ਕੰਡਕਟਰ ਦੀ ਭਾਲ ਜਾਰੀ

PRTC BUS

PRTC BUS ਬੀਤੇ ਐਤਵਾਰ ਨੂੰ ਚੰਡੀਗੜ੍ਹ ਤੋਂ ਮਨਾਲੀ ਜਾ ਰਹੀ ਪੀਆਰਟੀਸੀ ਦੀ ਬੱਸ ਪਾਣੀ ਵਿੱਚ ਰੁੜ੍ਹ ਗਈ। ਬੱਸ ਦੇ ਡਰਾਈਵਰ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਕੰਡਕਟਰ ਦੀ ਭਾਲ ਜਾਰੀ ਹੈ। ਚੇਅਰਮੈਨ ਰਣਜੋਧ ਹੰਢਾਣਾ ਅਨੁਸਾਰ ਡਰਾਈਵਰ ਦੀ ਸ਼ਨਾਖਤ ਹੋ ਚੁੱਕੀ ਹੈ, ਤੇ ਉਸ ਦੀ ਮ੍ਰਿਤਕ ਦੇਹ ਸਮਾਣਾ ਲਿਆਂਦੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਪੀਆਰਟੀਸੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਲਾਪਤਾ ਬੱਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਪੀਆਰਟੀਸੀ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਕਿਸੇ ਨੂੰ ਵੀ ਬੱਸ ਬਾਰੇ ਜਾਣਕਾਰੀ ਮਿਲੇ ਤਾਂ ਉਨ੍ਹਾਂ ਵੱਲੋਂ ਦਿੱਤੇ ਨੰਬਰਾਂ ‘ਤੇ ਸਾਂਝੀ ਕੀਤੀ ਜਾਵੇ। ਇਸ ਦੇ ਨਾਲ ਹੀ ਇਸ ਬੱਸ ਵਿੱਚ ਕਿੰਨੇ ਯਾਤਰੀ ਸਵਾਰ ਸਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।PRTC BUS

Also Read: ਜਿੰਪਾ ਵੱਲੋਂ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼
9 ਜੁਲਾਈ ਦਿਨ ਐਤਵਾਰ ਨੂੰ ਬੱਸ ਨੰਬਰ ਪੀਬੀ65ਬੀਬੀ4893 ਦੁਪਹਿਰੇ ਚੰਡੀਗੜ੍ਹ ਦੇ ਸੈਕਟਰ 43 ਤੋਂ ਮਨਾਲੀ ਲਈ ਰਵਾਨਾ ਹੋਈ ਸੀ ਪਰ ਜਦੋਂ 4 ਦਿਨ ਬਾਅਦ ਵੀ ਬੱਸ ਡਿਪੂ ’ਤੇ ਵਾਪਸ ਨਹੀਂ ਆਈ ਤਾਂ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ। ਜਦੋਂ ਬੱਸ ਦੇ ਸਟਾਫ਼ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਾ ਫ਼ੋਨ ਬੰਦ ਸੀ। ਪੀਆਰਟੀਸੀ ਨੇ ਅਪੀਲ ਕੀਤੀ ਸੀ ਕਿ ਜੇਕਰ ਕਿਸੇ ਵਿਅਕਤੀ ਨੂੰ ਬੱਸ ਬਾਰੇ ਜਾਣਕਾਰੀ ਹੋਵੇ ਤਾਂ ਕਿਰਪਾ ਕਰਕੇ 9914612665, 887215627 ‘ਤੇ ਜਾਣਕਾਰੀ ਦੇਵੇ। ਹੁਣ ਬੱਸ ਦੇ ਡਰਾਈਵਰ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।PRTC BUS

Tags: news punjab