Friday, December 27, 2024

PSEB ਨੇ 12ਵੀਂ ਜਮਾਤ ਦੀਆਂਪ੍ਰੀਖਿਆਵਾਂ ਦਾ ਅਚਾਨਕ ਬਦਲਿਆ ਪੈਟਰਨ ,ਅਧਿਆਪਕ ਅਤੇ ਵਿਦਿਆਰਥੀ ਹੋਏ ਪ੍ਰੇਸ਼ਾਨ…

Date:

PSEB New Pattern

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਕ ਹੋਰ ਕਾਰਨਾਮਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਦੀ ਨੀਂਦ ਉੱਡ ਗਈ ਹੈ। ਫਰਵਰੀ ਮਹੀਨੇ ਤੋਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ ਪਰ ਐਨ ਮੌਕੇ ’ਤੇ ਆ ਕੇ ਸਿੱਖਿਆ ਬੋਰਡ ਨੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਪੈਟਰਨ ਹੀ ਬਦਲ ਦਿੱਤਾ ਹੈ।

ਅਸਲ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਗਲੇ ਸਾਲ ਤੋਂ ਆਪਣੀਆਂ ਪ੍ਰੀਖਿਆਵਾਂ ਦੇ ਪੈਟਰਨ ਵਿਚ ਤਬਦੀਲੀ ਕੀਤੀ ਜਾਣੀ ਸੀ। ਇਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਿਚੋਂ ਪਾਸ ਹੋ ਕੇ ਨਿਕਲ ਰਹੇ ਵਿਦਿਆਰਥੀਆਂ ਵਿਚੋਂ ਬਹੁਤ ਘੱਟ ਵਿਦਿਆਰਥੀ ਅਜਿਹੇ ਹਨ, ਜੋ ਯੂ. ਪੀ. ਐੱਸ. ਸੀ. ਜਾਂ ਪੀ. ਸੀ. ਐੱਸ. ਵਰਗੇ ਮੁਕਾਬਲਿਆਂ ਵਿਚ ਅੱਗੇ ਆਉਂਦੇ ਸਨ। ਇਸ ਲਈ ਸਿੱਖਿਆ ਬੋਰਡ ਨੇ ਸੀ. ਬੀ. ਐੱਸ. ਈ. ਵਾਲਾ ਪੈਟਰਨ ਅਪਣਾਉਣ ਲਈ ਅਗਲੇ ਸਾਲ ਤੋਂ ਤਿਆਰੀ ਆਰੰਭ ਕਰ ਦਿੱਤੀ ਸੀ ਪਰ ਹੁਣ ਅਚਾਨਕ ਹੀ ਰਾਤੋ-ਰਾਤ ਸਿੱਖਿਆ ਬੋਰਡ ਨੇ ਆਪਣਾ ਸਾਰਾ ਹੀ ਪੈਟਰਨ ਇਨ੍ਹਾਂ ਸਾਲਾਂ ਨਾਲ ਪ੍ਰੀਖਿਆਵਾਂ ਤੋਂ ਹੀ ਬਦਲਣ ਦਾ ਫੈਸਲਾ ਕਰ ਲਿਆ ਹੈ, ਜਿਸ ਕਾਰਨ ਵਿਦਿਆਰਥੀ ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਬਹੁਤ ਹੀ ਭੰਬਲਭੂਸੇ ਵਿਚ ਪਏ ਹੋਏ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪਲੱਸ-ਟੂ ਦੇ ਪੇਪਰਾਂ ਦਾ ਪੈਟਰਨ ਸੀ. ਬੀ. ਐੱਸ. ਈ. ਦੇ ਪੈਟਰਨ ਨਾਲੋਂ ਕਾਫੀ ਵੱਖਰਾ ਹੈ। ਸੀ. ਬੀ. ਐੱਸ. ਈ. ਦਾ ਪੈਟਰਨ ਬੜਾ ਗੁੰਝਲਦਾਰ ਹੈ, ਜਦੋਂ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਪੈਟਰਨ ਸਧਾਰਨ ਮੰਨਿਆ ਜਾਂਦਾ ਹੈ। ਪੰਜਾਬ ਬੋਰਡ ਵੱਲੋਂ ਹੁਣ ਐਨ ਸਿਰੇ ’ਤੇ ਆ ਕੇ ਸੀ. ਬੀ. ਐੱਸ. ਈ. ਦੇ ਪੈਟਰਨ ਦੇ ਨਾਲ ਮਿਲਦਾ-ਜੁਲਦਾ ਪੈਟਰਨ ਅਪਣਾ ਕੇ ਜਿਹੜੀ ਪ੍ਰਸ਼ਨਾਵਲੀ ਤਿਆਰ ਕੀਤੀ ਜਾਵੇਗੀ, ਉਸ ਪ੍ਰਸ਼ਨਾਵਲੀ ਨੂੰ ਗੁੰਝਲਦਾਰ ਬਣਾ ਦਿੱਤਾ ਗਿਆ ਹੈ, ਜਿਸ ਦਾ ਸਿੱਧਾ ਅਸਰ ਸਾਲਾਨਾ ਪ੍ਰੀਖਿਆਵਾਂ ਵਿਚ ਦੇਖਣ ਨੂੰ ਮਿਲੇਗਾ ਕਿਉਂਕਿ ਸਾਰਾ ਸਾਲ ਹੀ ਪੁਰਾਣੇ ਪੈਟਰਨ ਨਾਲ ਵਿਦਿਆਰਥੀਆਂ ਨੂੰ ਤਿਆਰੀ ਕਰਵਾਈ ਗਈ ਸੀ।

READ ALSO:ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਅਯੁੱਧਿਆ ‘ਚੋਂ ਗ੍ਰਿਫ਼ਤਾਰ ਹੋਏ 2 ਸ਼ੱਕੀ ਨੌਜਵਾਨ, ਪੰਜਾਬ ਦੇ ਗੈਂਗਸਟਰਾਂ ਨਾਲ ਜੁੜੇ ਤਾਰ

ਸਿੱਖਿਆ ਵਿਭਾਗ ਇਸ ਪੈਟਰਨ ਨੂੰ ਲਾਗੂ ਕਰਨ ਲਈ ਇੰਨਾ ਗੰਭੀਰ ਦਿਖਾਈ ਦੇ ਰਿਹਾ ਹੈ ਕਿ ਉਸ ਨੇ ਪ੍ਰੀਖਿਆਵਾਂ ਦੇ ਦਿਨਾਂ ਵਿਚ ਸਾਰੇ ਲੈਕਚਰਾਰਾਂ ਦੇ ਸੈਮੀਨਾਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ, ਜਿਸ ਕਰਕੇ ਸਕੂਲ ਲੈਕਚਰਾਰਾਂ ਤੋਂ ਸੱਖਣੇ ਹੋ ਰਹੇ ਹਨ। ਇਨ੍ਹਾਂ ਸੈਮੀਨਾਰਾਂ ਵਿਚ ਲੈਕਚਰਾਰਾਂ ਨੂੰ ਇਸ ਗੱਲ ਦੀ ਤਿਆਰੀ ਕਰਵਾਈ ਜਾ ਰਹੀ ਹੈ ਕਿ ਆਉਣ ਵਾਲੀਆਂ ਪ੍ਰੀਖਿਆਵਾਂ ਵਿਚ ਪੈਟਰਨ ਬਦਲ ਦਿੱਤਾ ਗਿਆ ਹੈ ਅਤੇ ਉਹ ਹੁਣ ਸਕੂਲਾਂ ਵਿਚ ਜਾ ਕੇ ਇਸ ਨਵੇਂ ਪੈਟਰਨ ਦੇ ਨਾਲ ਤਿਆਰੀ ਕਰਵਾਉਣਗੇ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਸ ਲਈ ਇਨ੍ਹਾਂ ਲੈਕਚਰਾਰਾਂ ਕੋਲ ਇਕ ਮਹੀਨੇ ਤੋਂ ਵੀ ਘੱਟ ਦਾ ਹੀ ਸਮਾਂ ਬਚਿਆ ਹੈ। ਅਜਿਹੇ ਵਿਚ ਇਹ ਲੈਕਚਰਾਰ ਆਪਣੇ ਵਿਦਿਆਰਥੀਆਂ ਨੂੰ ਕਿਸ ਤਰ੍ਹਾਂ ਨਵੇਂ ਪੈਟਰਨ ਦੀ ਤਿਆਰੀ ਕਰਵਾ ਸਕਣਗੇ, ਇਸ ਚਿੰਤਾ ਨੇ ਉਨ੍ਹਾਂ ਦੇ ਸਾਹ ਸੂਤੇ ਹੋਏ ਹਨ। ਇਨ੍ਹਾਂ ਸੈਮੀਨਾਰਾਂ ਵਿਚ ਜੋ ਰਿਸੋਰਸ ਪਰਸਨ ਲਗਾਏ ਗਏ ਹਨ, ਅਸਲ ਵਿਚ ਉਨ੍ਹਾਂ ਨੂੰ ਵੀ ਨਹੀਂ ਪਤਾ ਕਿ ਇਨ੍ਹਾਂ ਪ੍ਰੀਖਿਆਵਾਂ ਦਾ ਅਸਲ ਪੈਟਰਨ ਕਿਸ ਤਰ੍ਹਾਂ ਦਾ ਹੋਵੇਗਾ।

PSEB New Pattern

Share post:

Subscribe

spot_imgspot_img

Popular

More like this
Related

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ

 ਫਾਜ਼ਿਲਕਾ 27 ਦਸੰਬਰ  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ...

ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ

ਚੰਡੀਗੜ੍ਹ/ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ:ਪੰਜਾਬ ਦੇ ਨਵੀਂ ਅਤੇ...