Saturday, December 28, 2024

30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Date:

ਚੰਡੀਗੜ੍ਹ, 22 ਨਵੰਬਰ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਵਸਨੀਕ ਸਰੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸ ਨੇ ਆਪਣੇ ਘਰ ਦੇ ਨੇੜੇ ਪਾਈਪ ਫੈਕਟਰੀ ਬਣਾਈ ਹੋਈ ਹੈ ਪਰ ਉਕਤ ਮੁਲਜ਼ਮ ਨੇ ਕਮਰਸ਼ੀਅਲ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

Share post:

Subscribe

spot_imgspot_img

Popular

More like this
Related

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...

ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ 

ਅੰਮ੍ਰਿਤਸਰ, 28 ਦਸੰਬਰ 2024--- ਰਾਹਗੀਰਾਂ ਦੀ ਸੁਰੱਖਿਆ ਲਈ ਸੜਕਾਂ ਉੱਤੇ...

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਚੰਡੀਗੜ੍ਹ, 28 ਦਸੰਬਰ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ...