ਪਿੰਡ ਭਾਗਸਰ ਵਿਖੇ ਆਪ ਦੀ ਸਰਕਾਰ ਆਪਦੇ ਦੁਆਰ ਪ੍ਰੋਗਰਾਮ ਤਹਿਤ ਲੱਗਿਆ ਲੋਕ ਸੁਵਿਧਾ ਕੈਂਪ

ਸ੍ਰੀ ਮੁਕਤਸਰ ਸਾਹਿਬ 17 ਜੁਲਾਈ
                                ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਭਾਗਸਰ ਵਿੱਚ ਆਪ ਦੀ ਸਰਕਾਰ ਆਪਦੇ ਦੁਆਰ ਪ੍ਰੋਗਰਾਮ ਦੇ ਤਹਿਤ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਖੁਦ ਲੋਕਾਂ ਦੀਆਂ ਸ਼ਿਕਾਇਤਾਂ ਸੁਣਣ ਲਈ ਪਹੁੰਚੇ।
                              ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗਾਂ ਦੀਆਂ ਸੇਵਾਵਾਂ ਦਿੱਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਮੁਹਈਆ ਕਰਵਾਈਆਂ ਜਾ ਸਕਣ। ਉਹਨਾਂ ਨੇ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਸਾਰੇ ਵਿਭਾਗ ਇੱਕੋ ਛੱਤ ਹੇਠ ਬੈਠ ਕੇ ਲੋਕਾਂ ਦੇ ਮਸਲੇ ਸੁਣਦੇ ਹਨ ਅਤੇ ਮੌਕੇ ਤੇ ਹੀ ਉਨਾਂ ਦਾ ਹੱਲ ਕੀਤਾ ਜਾਂਦਾ ਹੈ।
                             ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਲੋਕ ਘਰ  ਬੈਠਕੇ ਵੀ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਲਈ ਲੋਕ 1076 ਨੰਬਰ ਤੇ ਕਾਲ ਕਰਕੇ ਸਰਕਾਰੀ ਨੁੰਮਾਇੰਦਾ ਘਰ ਬੁਲਾ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸਤੋਂ ਬਿਨ੍ਹਾਂ ਆਨਲਾਈਨ ਵਿਚ ਲਗਭਗ 8 ਦਰਜਨ ਸਰਕਾਰੀ ਸੇਵਾਵਾਂ ਉਪਲਬੱਧ ਹਨ। ਇਸ ਲਈ ਲੋਕ ਸਰਕਾਰ ਦੇ ਪੋਰਟਲ https://connect.punjab.gov.in/    ਤੇ ਜਾ ਕੇ ਆਨਲਾਈਨ ਸੇਵਾਵਾਂ ਦਾ ਲਾਭ ਲੈ ਸਕਦੇ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਦਫ਼ਤਰ ਵਿਚ ਨਹੀਂ ਜਾਣਾ ਪੈਂਦਾ ਹੈ।
                          ਇਸ ਕੈਂਪ ਵਿੱਚ ਚੇਅਰਮੈਨ ਜਸ਼ਨ ਬਰਾੜ, ਸ੍ਰੀ ਪਰਮਜੀਤ ਸਿੰਘ ਸਰਪੰਚ, ਜਸਵਿੰਦਰ ਸਿੰਘ, ਬਲਕਰਨ ਸਿੰਘ ਗੋਲਡੀ ਨੰਬਰਦਾਰ, ਡਾ. ਦਰਸ਼ਨ ਸਿੰਘ, ਸੁਖਦੀਪ ਸਿੰਘ ਭੁੱਲਰ , ਪ੍ਰਕਾਸ਼ ਸਿੰਘ ,ਜਸਵਿੰਦਰ ਸਿੰਘ, ਹਰਜਿੰਦਰ ਸਿੰਘ ,ਸ੍ਰੀ ਲਾਲ ਚੰਦ, ਅਮਨਦੀਪ ਸਿੰਘ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।  
          ਬਾਕਸ ਲਈ ਪ੍ਰਸਤਾਵਿਤ
                 ਵਿਰਕ ਖੇੜਾ ਵਿਚ ਵੀ ਲੱਗਿਆ ਲੋਕ ਸੁਵਿਧਾ ਕੈਂਪ
                      ਦੂਜੇ ਪਾਸੇ ਮਲੋਟ ਉਪਮੰਡਲ ਦੇ ਪਿੰਡ ਵਿਰਕ ਖੇੜਾ ਵਿਚ ਵੀ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਮਲੋਟ ਦੇ ਐਸਡੀਐਮ ਡਾ: ਸੰਜੀਵ ਕੁਮਾਰ ਨੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ। ਅਨੇਕਾਂ ਲੋਕਾਂ ਨੇ ਮੌਕੇ ਤੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਲਿਆ। ਵਿਭਾਗਾਂ ਨੇ ਇੱਥੇ ਸਟਾਲ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹਈਆ ਕਰਵਾਈਆਂ।    

[wpadcenter_ad id='4448' align='none']