ਆਪ ਦੀ ਸਰਕਾਰ, ਆਪ ਦੇ ਦੁਆਰ ਪ੍ਰੋਗਰਾਮ ਤਹਿਤ ਫਾਜ਼ਿਲਕਾ ਵਿਖੇ ਲੱਗਿਆ ਲੋਕ  ਸੁਵਿਧਾ ਕੈਂਪ

ਫਾਜ਼ਿਲਕਾ, 9 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਅੱਜ ਇੱਥੇ ਐਸਡੀਐਮ ਦਫ਼ਤਰ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਵਿਚ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਮੌਕੇ ਤੇ ਪਹੁੰਚ ਕੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ।

ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਤਰਾਂ ਦੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਕੈਂਪਾਂ ਦੀ ਸਾਰਥਕਤਾ ਇਹੀ ਹੈ ਕਿ ਲੋਕਾਂ ਦਾ ਮਸਲਿਆਂ ਦਾ ਹੱਥੋ ਹੱਥ ਨਬੇੜਾ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇੱਥੋ ਛੱਤ ਹੇਠ ਸਾਰੀਆਂ ਸੇਵਾਵਾਂ ਮਿਲ ਜਾਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲੋਕਾਂ ਦੀ ਖੱਜਲ ਖੁਆਰੀ ਘੱਟ ਹੋਈ ਹੈ ਅਤੇ ਲੋਕਾਂ ਨੂੰ ਚੰਗੀਆਂ ਸਹੁਲਤਾਂ ਮਿਲ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਨੂੰ ਦਫ਼ਤਰਾਂ ਵਿਚ ਕੋਈ ਦਿੱਕਤ ਨਾ ਆਵੇ ਅਤੇ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਹੋਣ।

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਇੰਨ੍ਹਾਂ ਕੈਂਪਾਂ ਵਿਚ ਜਿੱਥੇ ਨਾਗਰਿਕ ਸੇਵਾਵਾਂ ਮੌਕੇ ਤੇ ਦਿੱਤੀਆਂ ਜਾ ਰਹੀਆਂ ਹਨ। ਉਥੇ ਹੀ ਕੁਝ ਮਸਲੇ ਇਸ ਤਰਾਂ ਦੇ ਵੀ ਹੁੰਦੇ ਹਨ ਜਿੰਨ੍ਹਾਂ ਦਾ ਹੱਲ ਚੰਡੀਗੜ੍ਹ ਪੱਧਰ ਤੇ ਹੋਣਾ ਹੁੰਦਾ ਹੈ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਸਹਾਇਤਾ ਕੇਂਦਰ ਦੇ ਮਾਰਫ਼ਤ ਅਜਿਹੀਆਂ ਅਰਜੀਆਂ ਸਬੰਧਤ ਵਿਭਾਗਾਂ ਦੇ ਮੁੱਖ ਦਫ਼ਤਰਾਂ ਨੂੰ ਭੇਜੀਆਂ ਜਾਂਦੀਆਂ ਹਨ। ਜਦ ਕਿ ਕੁਝ ਅਜਿਹੇ ਕੰਮ ਵੀ ਹੁੰਦੇ ਹਨ ਜੋ ਲੋਕ ਚਾਹੁੰਦੇ ਹਨ ਪਰ ਕਾਨੂੰਨ. ਤੌਰ ਤੇ ਅਜਿਹਾ ਹੋ ਨਹੀਂ ਸਕਦਾ ਹੈ ਤਾਂ ਉਨਾਂ ਲੋਕਾਂ ਨੂੰ ਵੀ ਕਾਨੂੰਨ ਅਤੇ ਤੱਥਾਂ ਤੋਂ ਜਾਣੂ ਕਰਵਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਡਿਪਟੀ ਕਮਿਸ਼ਨ ਦਫ਼ਤਰ ਵਿਖੇ ਵੀ ਮੁੱਖ ਮੰਤਰੀ ਦਫ਼ਤਰ ਦੀ ਵਿੰਡੋ ਸਥਾਪਿਤ ਕੀਤੀ ਗਈ ਹੈ।

ਇਸ ਮੌਕੇ ਐਸਡੀਐਮ ਸ੍ਰੀ ਵਿਪਨ ਭੰਡਾਰੀ, ਨਾਇਬ ਤਹਿਸੀਲਦਾਰ ਸ੍ਰੀ ਕਸ਼ਿਸ ਗਰਗ ਅਤੇ ਸ੍ਰੀ ਅਵਤਾਰ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਸ੍ਰੀ ਮੰਗਤ ਰਾਮ ਵੀ ਹਾਜਰ ਸਨ।

[wpadcenter_ad id='4448' align='none']