ਪਿੰਡ ਮਲਕੋਂ, ਭੰਮੇ ਕਲਾਂ ਅਤੇ ਮਾਨਸਾ ਦੇ ਡੇਰਾ ਬਾਬਾ ਭਾਈ ਗੁਰਦਾਸ ਵਿਖੇ ਜਨ ਸੁਣਵਾਈ ਕੈਂਪ 30 ਨੂੰ

Date:

ਮਾਨਸਾ, 29 ਜਨਵਰੀ:
ਪੰਜਾਬ ਸਰਕਾਰ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀਆਂ ਬਰੂਹਾਂ ’ਤੇ ਜਾ ਕੇ ਕਰਨ ਲਈ ਪ੍ਰਾਪਤ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵੱਲੋਂ ਸਬ ਡਵੀਜ਼ਨ ਪੱਧਰ ’ਤੇ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ 30 ਜਨਵਰੀ, 2024 ਨੂੰ ਸਬ ਡਵੀਜ਼ਨ ਮਾਨਸਾ ’ਚ ਡੇਰਾ ਬਾਬਾ ਭਾਈ ਗੁਰਦਾਸ ਵਿਖੇ, ਸਬ ਡਵੀਜ਼ਨ ਬੁਢਲਾਡਾ ’ਚ ਪਿੰਡ ਮਲਕੋਂ ਅਤੇ ਸਬ ਡਵੀਜ਼ਨ ਸਰਦੂਲਗੜ੍ਹ ’ਚ ਪਿੰਡ ਭੰਮੇ ਕਲਾਂ ਵਿਖੇ ‘ਜਨ ਸੁਣਵਾਈ ਕੈਂਪ’ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿੱਥੇ ਵੱਖ ਵੱਖ ਵਿਭਾਗ ਨਾਲ ਸਬੰਧਤ ਅਧਿਕਾਰੀ ਮੌਕੇ ’ਤੇ ਮੌਜੂਦ ਰਹਿ ਕੇ ਲੋਕਾਂ ਦੀ ਸਮੱਸਿਆਵਾਂ ਸੁਣਨਗੇ ਅਤੇ ਯੋਗ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਆਪਣੇ ਕੰਮਾਂ ਲਈ ਇੰਨ੍ਹਾਂ ਜਨ ਸੁਣਵਾਈ ਕੈਂਪਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ।

Share post:

Subscribe

spot_imgspot_img

Popular

More like this
Related

24 ਦਸੰਬਰ ਤੱਕ ਸੁਸਾਸ਼ਨ ਸਪਤਾਹ ਮਨਾਇਆ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 19 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ...

ਉਪ ਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਡਰਾਈ ਡੇ ਘੋਸ਼ਿਤ

ਬਠਿੰਡਾ, 19 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ...

ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਲਈ ਨਹਿਰੂ ਸਟੇਡੀਅਮ ਵਿੱਚ ਲਗਾਇਆ ਜਿਲ੍ਹਾ ਪੱਧਰੀ ਕੈਂਪ

ਫਰੀਦਕੋਟ 19 ਦੰਸਬਰ () ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ...