Thursday, January 16, 2025

ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਵੱਲੋਂ ‘ਪੈੜ ਦਰ ਪੈੜ’ ਪੁਸਤਕ ਲੋਕ ਅਰਪਣ

Date:

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜੂਨ, 2024:

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਬੀਤੇ ਦਿਨੀਂ, ਦਫ਼ਤਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਦਾ ਵੇਰਵਾ ਦਰਸਾਉਂਦੀ ਪੁਸਤਕ ‘ਪੈੜ ਦਰ ਪੈੜ’ ਲੋਕ ਅਰਪਣ ਕੀਤੀ ਗਈ। ਸਮਾਗਮ ਵਿਚ ਜ਼ਿਲ੍ਹੇ ਦੀਆਂ ਨਾਮਵਰ ਤੇ ਅਦਬੀ ਸ਼ਖਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤੀ ਗਈ। 

ਉਪਰੰਤ ਪਿਛਲੇ ਦਿਨੀਂ ਵਿਛੋੜਾ ਦੇ ਗਏ ਹਰਮਨ ਪਿਆਰੇ ਪੰਜਾਬੀ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ 2 ਮਿੰਟ ਦਾ ਮੌਨ ਰੱਖਿਆ ਗਿਆ। ਫਿਰ ਸਮੂਹ ਹਾਜ਼ਰੀਨ ਵੱਲੋਂ ਮਿਲ ਕੇ ‘ਪੈੜ ਦਰ ਪੈੜ’ ਪੁਸਤਕ ਨੂੰ ਲੋਕ ਅਰਪਣ ਕੀਤਾ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਦਫ਼ਤਰੀ ਸਰਗਰਮੀਆਂ ਨੂੰ ‘ਪੈੜ ਦਰ ਪੈੜ’ ਪੁਸਤਕ ਅੰਦਰ ਸਾਂਭਣ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ ਗਈ। ਇਸ ਪੁਸਤਕ ਅੰਦਰ ਭਾਸ਼ਾ ਵਿਭਾਗ, ਪੰਜਾਬ ਬਾਰੇ ਸਮੁੱਚੀ ਜਾਣਕਾਰੀ ਦੇ ਨਾਲ-ਨਾਲ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਪੈੜ ਦਰ ਪੈੜ ਸਮਾਰਟ ਦਫ਼ਤਰ ਬਣਨ ਦਾ ਸਫ਼ਰ ਅਤੇ ਮਾਂ-ਬੋਲੀ ਪੰਜਾਬੀ ਲਈ ਕੀਤੀਆਂ ਦਫ਼ਤਰੀ ਸਰਗਰਮੀਆਂ, ਸਾਹਿਤਕ ਸਮਾਗਮਾਂ, ਪੁਸਤਕ ਪ੍ਰਦਰਸ਼ਨੀਆਂ, ਪ੍ਰਾਪਤੀਆਂ ਆਦਿ ਦਾ ਵਿਸਥਾਰ ਸਹਿਤ ਵੇਰਵਾ ਦਰਜ ਕੀਤਾ ਗਿਆ ਹੈ।

ਇਸ ਪੁਸਤਕ ਲੋਕ-ਅਰਪਣ ਵਿਚ ਪੁੱਜੇ ਡਾ. ਸਰਬਜੀਤ ਸਿੰਘ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਦੀਪਕ ਮਨਮੋਹਨ ਸਿੰਘ, ਜੇ.ਬੀ.ਗੋਇਲ, ਐੱਸ.ਕੇ.ਅਗਰਵਾਲ, ਡਾ. ਦਵਿੰਦਰ ਦਮਨ, ਡਾ. ਲਾਭ ਸਿੰਘ ਖੀਵਾ, ਡਾ. ਸ਼ਿੰਦਰਪਾਲ ਸਿੰਘ, ਡਾ. ਬਲਕਾਰ ਸਿੰਘ ਸਿੱਧੂ, ਬਾਬੂ ਰਾਮ ਦੀਵਾਨਾ, ਗੁਰਪ੍ਰੀਤ ਸਿੰਘ ਨਿਆਮੀਆ, ਡਾ. ਬਲਦੇਵ ਸਪਤਰਿਸ਼ੀ, ਸੁਧਾ ਜੈਨ ਸੁਦੀਪ, ਸਤਵਿੰਦਰ ਸਿੰਘ ਧੜਾਕ, ਮਨਜੀਤ ਕੌਰ ਮੀਤ, ਸੁਰਜੀਤ ਕੌਰ ਬੈਂਸ, ਗੁਰਨਾਮ ਕੰਵਰ, ਪ੍ਰੋ. ਦਿਲਬਾਗ ਸਿੰਘ, ਸ਼੍ਰੀ ਦਰਸ਼ਨ ਤਿਉਣਾ, ਭਗਤ ਰਾਮ ਰੰਗਾੜਾ, ਗੁਰਦਰਸ਼ਨ ਸਿੰਘ ਮਾਵੀ ਵੱਲੋਂ ਪੁਸਤਕ ਬਾਬਤ ਆਪਣੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਆਸ ਪ੍ਰਗਟਾਈ ਕਿ ‘ਪੈੜ ਦਰ ਪੈੜ’ ਪੁਸਤਕ ਭਾਸ਼ਾ ਵਿਭਾਗ, ਪੰਜਾਬ ਬਾਰੇ ਵਿਸਤ੍ਰਿਤ ਜਾਣਕਾਰੀ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਰਗਰਮੀਆਂ ਬਾਰੇ ਬੜਾ ਜਾਣਕਾਰੀ ਭਰਪੂਰ ਅਤੇ ਸ਼ਲਾਘਾਯੋਗ ਦਸਤਾਵੇਜ਼ ਹੈ, ਜਿਹੜਾ ਭਵਿੱਖੀ ਪੀੜ੍ਹੀ ਲਈ ਜ਼ਰੂਰ ਹੀ ਰਾਹ ਦਸੇਰਾ ਬਣੇਗਾ।

ਇਨ੍ਹਾਂ ਤੋਂ ਇਲਾਵਾ ਸੁਸ਼ੀਲ ਦੁਸਾਂਝ, ਸੁਰਜੀਤ ਸੁਮਨ, ਭੁਪਿੰਦਰ ਮਟੌਰੀਆ, ਜਗਦੀਪ ਸਿੱਧੂ, ਨੀਲਮ ਨਾਰੰਗ, ਮਨਜੀਤਪਾਲ ਸਿੰਘ, ਗੁਰਚਰਨ ਸਿੰਘ, ਰਣਯੋਧ ਰਾਣਾ, ਰਾਜਵਿੰਦਰ ਗੱਡੂ, ਪ੍ਰੋ. ਗੁਰਜੋਧ ਕੌਰ, ਇੰਦਰਜੀਤ ਪ੍ਰੇਮੀ, ਡਾ. ਮੇਘਾ ਸਿੰਘ, ਅਮਰਜੀਤ ਕੌਰ, ਰਾਜ ਕੁਮਾਰ ਸਾਹੋਵਾਲੀਆ, ਪਿਆਰਾ ਸਿੰਘ ਰਾਹੀ, ਜਸਵਿੰਦਰ ਸਿੰਘ ਕਾਇਨੌਰ, ਬਲਵਿੰਦਰ ਸਿੰਘ ਢਿੱਲੋਂ ਵੱਲੋਂ ਵੀ ਸ਼ਿਰਕਤ ਕੀਤੀ ਗਈ।

ਸਮਾਗਮ ਦੇ ਅੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ, ਬੁਲਾਰਿਆਂ ਅਤੇ ਪਤਵੰਤੇ ਸੱਜਣਾਂ ਦਾ ਸਮਾਗਮ ਵਿਚ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਮੰਚ ਸੰਚਾਲਨ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

Share post:

Subscribe

spot_imgspot_img

Popular

More like this
Related

ਬਾਲੀਵੁੱਡ ਅਦਾਕਾਰ ਸੈਫ਼ ਅਲੀ ਖਾਨ ‘ਤੇ ਹੋਇਆ ਹਮਲਾ ! ਹਮਲੇ ‘ਚ ਲੱਗੀਆਂ ਗੰਭੀਰ ਸੱਟਾਂ

Saif Ali Khan Attack ਮਸ਼ਹੂਰ ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ...

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16 ਜਨਵਰੀ 2025

Hukamnama Sri Harmandir Sahib Ji ਧਨਾਸਰੀ ਛੰਤ ਮਹਲਾ ੪ ਘਰੁ...

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...