Punjab Aam Aadmi Clinic
ਪੰਜਾਬ ਸਰਕਾਰ ਅੱਧੇ ਤੋਂ ਵੱਧ ਆਮ ਆਦਮੀ ਕਲੀਨਿਕਾਂ ਦੇ ਨਾਂ ਬਦਲੇਗੀ ਅਤੇ ਇਸ ਦਾ ਸਿਹਰਾ ਵੀ ਕੇਂਦਰ ਸਰਕਾਰ ਨੂੰ ਦੇਵੇਗੀ। ਇਹ ਜਾਣਕਾਰੀ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ। ਪੰਜਾਬ ਵਿਜ਼ਨ 2047 ਨੂੰ ਸੰਬੋਧਨ ਕਰਨ ਤੋਂ ਪਹਿਲਾਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਕੇਂਦਰ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ।
ਕੇਂਦਰ ਸਰਕਾਰ ਨੇ ਵੀ ਆਮ ਆਦਮੀ ਕਲੀਨਿਕਾਂ ਤਹਿਤ ਪੰਜਾਬ ਨੂੰ ਦਿੱਤੇ ਫੰਡ ਜਾਰੀ ਕਰਨ ਦੀ ਹਾਮੀ ਭਰੀ ਹੈ, ਜਿਸ ਤਹਿਤ ਅੱਧੇ ਤੋਂ ਵੱਧ ਕਲੀਨਿਕਾਂ ਦੇ ਨਾਂ ਬਦਲ ਦਿੱਤੇ ਜਾਣਗੇ। ਇਸ ਸਕੀਮ ਲਈ ਫੰਡ ਕੇਂਦਰ ਦੇ ਨਾਲ-ਨਾਲ ਪੰਜਾਬ ਤੋਂ ਵੀ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਦੀਆਂ ਇਮਾਰਤਾਂ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ’ਤੇ ਕੋਈ ਅਸਰ ਨਹੀਂ ਪਵੇਗਾ। ਪੰਜਾਬ ਵਿੱਚ ਇਸ ਸਮੇਂ 842 ਆਮ ਆਦਮੀ ਕਲੀਨਿਕ ਚੱਲ ਰਹੇ ਹਨ।
ਪੰਜਾਬ ’ਚ ਜਲਦ ਹੀ Aam Aadmi Clinic ਦੇ ਨਾਂਅ ਨੂੰ ਬਦਲ ਕੇ ਆਯੂਸ਼ਮਾਨ ਆਰੋਗਿਆ ਕੇਂਦਰ ਰੱਖਿਆ ਜਾਵੇਗਾ । ਇਨ੍ਹਾਂ ਹੀ ਨਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਨੂੰ ਵੀ ਆਮ ਆਦਮੀ ਕਲੀਨਿਕਾਂ ’ਚੋਂ ਹਟਾਈ ਜਾਵੇਗੀ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ’ਚ ਤਕਰੀਬਨ 870 ਕਲੀਨਿਕਾਂ ’ਚੋਂ 400 ਕਲੀਨਿਕਾਂ ਦੇ ਨਾਂਵਾਂ ਨੂੰ ਬਦਲਿਆ ਜਾਵੇਗਾ।
Read Also : ਹਰਿਆਣਾ ਦੀ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ‘ਚ ਜ਼ਮੀਨ ਦੇਣ ਨਾਲ ਪੰਜਾਬ ਦੇ ਲੋਕਾਂ ਨੂੰ ਪਹੁੰਚੇਗੀ ਠੇਸ: ਸੁਨੀਲ ਜਾਖੜ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੀਐਸਟੀ ਲਾਗੂ ਹੋਣ ਤੋਂ ਬਾਅਦ ਟੈਕਸ ਸਬੰਧੀ ਪੇਚੀਦਗੀਆਂ ਦੂਰ ਹੋ ਗਈਆਂ ਹਨ ਪਰ ਇਸ ਨਾਲ ਪੰਜਾਬ ਦੇ ਮਾਲੀਏ ਵਿੱਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਇੱਕ ਖਪਤਕਾਰ ਅਧਾਰਤ ਟੈਕਸ ਹੈ ਜਿਸ ਦਾ ਨਿਸ਼ਚਿਤ ਤੌਰ ‘ਤੇ ਉੱਤਰ ਪ੍ਰਦੇਸ਼, ਬਿਹਾਰ ਜਾਂ ਹੋਰ ਰਾਜਾਂ ਨੂੰ ਫਾਇਦਾ ਹੋਇਆ ਹੈ ਜਿੱਥੇ ਆਬਾਦੀ ਜ਼ਿਆਦਾ ਹੈ।
Punjab Aam Aadmi Clinic