Saturday, January 18, 2025

ਪੰਜਾਬ ਸਰਕਾਰ ਨੇ ਲੱਖਾਂ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ ..

Date:

Punjab AAP Govt

ਪੰਜਾਬੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਨ੍ਹਾਂ ਲੋਕਾਂ ਨੂੰ ਬਿਜਲੀ ਮੀਟਰ ਲਗਾਉਣ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਹ ਇਹ ਖਬਰ ਜ਼ਰੂਰ ਪੜ੍ਹ ਲੈਣ। ਦਰਅਸਲ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਾਵਰਕੌਮ ਵੱਲੋਂ ਇੱਕ ਵਿਸ਼ੇਸ਼ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਵਿਭਾਗ ਵੱਲੋਂ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਇਸ ਨਾਲ ਸੂਬੇ ਦੇ ਉਨ੍ਹਾਂ ਲੱਖਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਣ ਜਾ ਰਹੀ ਹੈ, ਜੋ ਲੰਬੇ ਸਮੇਂ ਤੋਂ ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਂਟ ਅਤੇ ਘਰ ਖਰੀਦਣ ਦੇ ਬਾਵਜੂਦ ਬਿਨਾਂ ਐਨ.ਓ.ਸੀ. ਲਏ ਬਿਜਲੀ ਮੀਟਰ ਲਗਾਉਣ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰ ਰਹੇ ਸੀ।

ਸਰਕਾਰ ਵੱਲੋਂ ਜਾਰੀ ਹਦਾਇਤਾਂ ਤੋਂ ਬਾਅਦ ਹੁਣ ਬਿਜਲੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ 31 ਜੁਲਾਈ 2024 ਤੋਂ ਬਾਅਦ 500 ਗਜ਼ ਤੱਕ ਦੇ ਮਕਾਨਾਂ ਅਤੇ ਪਲਾਟਾਂ ਦੀ ਕਰਵਾਈ ਗਈ ਰਜਿਸਟਰੀਆਂ ਦੇ ਮਾਲਕ ਹੁਣ ਬਿਨਾਂ ਕਿਸੇ NOC ਤੋਂ ਆਪਣੇ ਘਰਾਂ ਵਿੱਚ ਬਿਜਲੀ ਦੇ ਮੀਟਰ ਲਗਵਾ ਸਕਦੇ ਹਨ।

Read Also : ਪੰਜਾਬ ਅਤੇ ਚੰਡੀਗੜ੍ਹ ‘ਚ ਭਲਕੇ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟ ਅਤੇ ਮਕਾਨ ਖਰੀਦਣ ਵਾਲੇ ਲੱਖਾਂ ਪਰਿਵਾਰਾਂ ਨੂੰ ਆਪਣੇ ਘਰਾਂ ਵਿੱਚ ਬਿਜਲੀ ਦੇ ਮੀਟਰ ਲਗਵਾਉਣ ਲਈ ਖੰਭਿਆਂ ਤੋਂ ਲੈ ਕੇ ਡਾਕ ਤੱਕ ਭੱਜਣਾ ਪੈਂਦਾ ਸੀ।

Punjab AAP Govt

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...