Wednesday, January 8, 2025

ਚੰਡੀਗੜ੍ਹ-ਪੰਜਾਬ ‘ਚ ਫਿਰ ਪਵੇਗਾ ਮੀਂਹ ! ਕਈ ਜ਼ਿਲਿਆਂ ਲਈ ਅਲਰਟ ਹੋਇਆ ਜਾਰੀ

Date:

Punjab and Chandigarh Weather

ਵੈਸਟਰਨ ਡਿਸਟਰਬੈਂਸ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਐਤਵਾਰ ਨੂੰ ਪਹਾੜਾਂ ‘ਚ ਭਾਰੀ ਬਰਫਬਾਰੀ ਹੋਈ, ਜਦਕਿ ਸ਼ਾਮ ਨੂੰ ਮੈਦਾਨੀ ਇਲਾਕਿਆਂ ‘ਚ ਹਲਕੀ ਬੂੰਦਾਬਾਂਦੀ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਧੁੰਦ ਦੇ ਕਰਕੇ ਤਾਪਮਾਨ ‘ਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਪਰ ਹੁਣ ਇੱਕ ਵਾਰ ਫਿਰ ਧੁੰਦ ਪੰਜਾਬ-ਚੰਡੀਗੜ੍ਹ ਨੂੰ ਢੱਕਣ ਜਾ ਰਹੀ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ-ਚੰਡੀਗੜ੍ਹ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਪਰ ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਪਹਾੜਾਂ ‘ਚ ਬਰਫਬਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ ‘ਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਪੀਲੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।

Read Also : ਕੰਗਨਾ ਰਨੌਤ ਦੀ ‘ਐਮਰਜੈਂਸੀ’ 17 ਜਨਵਰੀ ਨੂੰ ਵੱਡੇ ਪਰਦੇ ‘ਤੇ ਹੋਵੇਗੀ ਰਿਲੀਜ਼

ਪੱਛਮੀ ਗੜਬੜੀ ਐਕਟਿਵ ਹੋਣ ਕਰਕੇ ਟਰਫ ਬਣਿਆ ਹੋਇਆ ਹੈ। ਜਿਸ ਕਰਕੇ ਭਲਕੇ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਧੁੰਦ 9 ਜਨਵਰੀ ਤੱਕ ਜਾਰੀ ਰਹੇਗੀ। ਅੰਦਾਜ਼ਾ ਹੈ ਕਿ ਬਰਫਬਾਰੀ ਤੋਂ ਬਾਅਦ ਪਹਾੜੀ ਖੇਤਰਾਂ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਕਾਰਨ ਤਾਪਮਾਨ ‘ਚ ਕਮੀ ਆਵੇਗੀ।

ਚੰਡੀਗੜ੍ਹ ਸਣੇ ਇਦਾਂ ਦਾ ਰਹੇਗਾ ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਚੰਡੀਗੜ੍ਹ- ਹਲਕੇ ਬੱਦਲ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਅੰਮ੍ਰਿਤਸਰ- ਹਲਕੇ ਬੱਦਲ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 15 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਹਲਕੇ ਬੱਦਲ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 14 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 10 ਤੋਂ 16 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਹਲਕੇ ਬੱਦਲ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 14 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਹਲਕੀ ਬੱਦਲਵਾਈ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Punjab and Chandigarh Weather

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...