ਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

ਚੰਡੀਗੜ੍ਹ, 25 ਜੂਨ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ।

ਬਾਬਾ ਬੰਦਾ ਸਿੰਘ ਬਹਾਦਰ ਦੀ ਸਦੀਵੀ ਵਿਰਾਸਤ ਅਤੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਨਿਆਂ ਅਤੇ ਸਸ਼ਕਤੀਕਰਨ ਪ੍ਰਤੀ ਅਟੁੱਟ ਵਚਨਬੱਧਤਾ ਕਾਰਨ ਬਾਬਾ ਬੰਦਾ ਸਿੰਘ ਬਹਾਦਰ ਦਾ ਸਿੱਖ ਇਤਿਹਾਸ ਵਿੱਚ ਇੱਕ ਸਤਿਕਾਰਤ ਮੁਕਾਮ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੇ ਜੀਵਨ ਦੌਰਾਨ ਹਾਸ਼ੀਏ ’ਤੇ ਪਏ ਲੋਕਾਂ ਨੂੰ ਉੱਚਾ ਚੁੱਕਣ ਅਤੇ ਗਰੀਬਾਂ ਦੇ ਸਸ਼ਕਤੀਕਰਨ ਲਈ ਮਿਸਾਲੀ ਕੁਰਬਾਨੀਆਂ ਅਤੇ ਅਣਥੱਕ ਯਤਨ ਕੀਤੇ।

ਸ. ਸੰਧਵਾਂ ਨੇ ਕਿਹਾ ਕਿ ਸਾਢੇ ਤਿੰਨ ਸਦੀਆਂ ਬਾਅਦ ਵੀ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਰਾਸਤ ਲੱਖਾਂ ਲੋਕਾਂ ਦੇ ਦਿਲਾਂ ਵਿੱਚ ਜਿਉਂਦੀ ਹੈ ਅਤੇ ਉਨ੍ਹਾਂ ਦੀ ਹਿੰਮਤ, ਦਿਲੇਰੀ ਅਤੇ ਸਮਰਪਣ ਪੀੜ੍ਹੀ ਦਰ ਪੀੜ੍ਹੀ ਪ੍ਰੇਰਣਾ ਦਿੰਦਾ ਰਹੇਗਾ।

ਸੂਬੇ ਦੇ ਲੋਕਾਂ ਨੂੰ ਸਾਡੇ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਆਓ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਦਰਸਾਈਆਂ ਕਦਮਾਂ-ਕੀਮਤਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਆਪਣੇ ਜੀਵਨ ’ਚ ਕਾਇਮ ਰੱਖਣ ਦਾ ਯਤਨ ਕਰੀਏ।

[wpadcenter_ad id='4448' align='none']