10 ਦਿਨ ਪਹਿਲਾਂ 46 ਲੱਖ ਦਾ ਕਰਜ਼ਾ ਚੁੱਕ ਪੁੱਤ ਭੇਜਿਆ ਕੈਨੇਡਾ, ਹੋਈ ਅਚਾਨਕ ਮੌਤ !

Punjab Breaking News
Punjab Breaking News

Punjab Breaking Newsਕਸਬਾ ਭਦੌੜ ਦੇ ਨਾਲ ਲੱਗਦੇ ਪਿੰਡ ਸੰਧੂ ਕਲਾਂ ਤੋਂ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਜਿੱਥੇ ਪੜ੍ਹਾਈ ਕਰਨ ਅਤੇ ਰੋਜ਼ੀ ਰੋਟੀ ਦੀ ਭਾਲ ਲਈ 10 ਦਿਨ ਪਹਿਲਾਂ ਹੀ ਕੈਨੇਡਾ ਗਏ 17 ਸਾਲ ਦੇ ਇਕਲੌਤੇ ਪੁੱਤਰ ਜਗਜੀਤ ਸਿੰਘ ਪੁੱਤਰ ਲੱਛਮਣ ਸਿੰਘ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਆਉਣ ਕਾਰਣ ਮੌਤ ਹੋ ਗਈ। ਇਸ ਮਾਮਲੇ ਸਬੰਧੀ ਮ੍ਰਿਤਕ ਜਗਜੀਤ ਸਿੰਘ ਦੇ ਚਾਚਾ ਜਗਸੀਰ ਸਿੰਘ (ਨਿੱਕਾ) ਨੇ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਕੈਨੇਡਾ ਵਿਚ ਜਾ ਕੇ ਪੜ੍ਹਾਈ ਕਰਨ ਦੇ ਨਾਲ-ਨਾਲ ਰੁਜ਼ਗਾਰ ਕਰਨ ਲਈ ਸਿਰਫ 10 ਦਿਨ ਪਹਿਲਾਂ ਹੀ ਪਿੰਡ ਸੰਧੂਕਲਾ ਤੋਂ ਆਪਣੇ ਮਾਤਾ-ਪਿਤਾ ਦੇ ਨਾਲ ਕੈਨੇਡਾ ਖੁਸ਼ੀ-ਖੁਸ਼ੀ ਘਰੋਂ ਗਿਆ ਸੀ ਪਰ ਕੀ ਪਤਾ ਸੀ ਕਿ ਕੈਨੇਡਾ ਵਿਚ ਉਸਦੀ ਮੌਤ ਉਸਨੂੰ ਉਡੀਕ ਰਹੀ ਹੈ।

ਜਿੱਥੇ ਪਿਛਲੀ ਲੰਘੀ 24 ਜੁਲਾਈ ਨੂੰ ਅਚਾਨਕ ਜਗਜੀਤ ਸਿੰਘ ਨੂੰ ਹਾਰਟ-ਅਟੈਕ ਆਉਣ ਕਾਰਨ ਉਨ੍ਹਾਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ।ਪੀੜਤ ਪਰਿਵਾਰ ਨੇ ਦੱਸਿਆ ਕਿ ਚਾਰ ਮਹੀਨੇ ਪਹਿਲਾ ਮ੍ਰਿਤਕ ਦੀ ਭੈਣ ਵੀ ਕੈਨੇਡਾ ਪੜ੍ਹਾਈ ਲਈ ਗਈ ਸੀ, ਜਿਸ ਤੋਂ ਬਾਅਦ ਹੁਣ ਜਗਜੀਤ ਸਿੰਘ ਨੂੰ ਵੀ ਕੈਨੇਡਾ ਭੇਜਿਆ ਸੀ। READ ALSO :ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿੱਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ ;19

ਆਮ ਤੌਰ ’ਤੇ ਖੇਤੀਬਾੜੀ ਕਰਦੇ ਪਰਿਵਾਰ ਨੇ ਆਪਣੇ ਦੋਵੇਂ ਬੱਚਿਆਂ ਨੂੰ ਬੈਂਕ ਤੋਂ 35 ਲੱਖ ਅਤੇ ਆੜ੍ਹਤੀਏ ਤੋਂ 11 ਲੱਖ ਰੁਪਏ ਕੁੱਲ 46 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਵਿਦੇਸ਼ ਪੜ੍ਹਾਈ ਅਤੇ ਰੁਜ਼ਗਾਰ ਲਈ ਭੇਜਿਆ ਸੀ ਪਰ ਇਕਲੌਤੇ ਪੁੱਤ ਦੀ ਮੌਤ ਤੋਂ ਬਾਅਦ ਪਿੰਡ ਸੰਧੂਕਲਾ ਵਿਖੇ ਦਾਦਾ ਅਜਮੇਰ ਸਿੰਘ ਤੇ ਦਾਦੀ ਬਲਜੀਤ ਕੌਰ ਦਾ ਵੀ ਰੋ-ਰੋ ਬੁਰਾ ਹਾਲ ਹੈ।Punjab Breaking News

ਪੀੜਤ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਦਾ ਅੰਤਿਮ ਸੰਸਕਾਰ ਕੈਨੇਡਾ ਵਿਚ ਹੀ ਕੀਤਾ ਜਾਵੇਗਾ।ਇਸ ਦੁੱਖਦਾਈ ਘਟਨਾ ’ਤੇ ਪੀੜਤ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਪਰਿਵਾਰ ’ਤੇ ਚੜ੍ਹੇ ਕਰਜ਼ੇ ਲਈ ਮਦਦ ਦੀ ਗੁਹਾਰ ਲਗਾਈ ਹੈ ਤਾਂ ਜੋ ਪਿੱਛੇ ਰਹਿੰਦਾ ਪਰਿਵਾਰ ਆਪਣਾ ਗੁਜ਼ਾਰਾ ਕਰ ਸਕੇ। ਇਕਲੋਤੇ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਵਿਚ ਗ਼ਮਗੀਨ ਮਾਹੌਲ ਹੈ। ਜਿੱਥੇ ਦਾਦਾ ਅਤੇ ਦਾਦੀ ਆਪਣੇ ਪੋਤੇ ਨੂੰ ਯਾਦ ਕਰਕੇ ਭੁੱਬਾ ਮਾਰ ਕੇ ਰੋ ਰਹੇ ਸਨ। ਇਸ ਮੌਕੇ ਜਸਪਾਲ ਸਿੰਘ, ਸੁਰਜੀਤ ਸਿੰਘ, ਪੰਚਾਇਤ ਮੈਂਬਰ ਬੂਟਾ ਸਿੰਘ, ਨੰਬਰਦਾਰ ਜੋਰਾ ਸਿੰਘ, ਕਰਤਾਰ ਸਿੰਘ, ਰੂਪ ਸਿੰਘ, ਕੁਲਦੀਪ ਸਿੰਘ, ਬੂਟਾ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ।Punjab Breaking News

[wpadcenter_ad id='4448' align='none']