Friday, December 27, 2024

ਮੌਜੂਦਾ ਬਜਟ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਹੁਲਾਰਾ ਦੇਵੇਗਾ : ਬਲਬੀਰ ਸਿੰਘ

Date:

  • ਹਰ ਸਰਕਾਰੀ ਹਸਪਤਾਲ ਵਿੱਚ ਬੁਨਿਆਦੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ
  • ਵਿਸ਼ੇਸ਼ ਭਰਤੀ ਮੁਹਿੰਮ ਤਹਿਤ ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਦੀਆਂ 363 ਖਾਲੀ ਅਸਾਮੀਆਂ ਅਤੇ ਮੈਡੀਕਲ ਅਫ਼ਸਰ (ਜਨਰਲ) ਦੀਆਂ 470 ਅਸਾਮੀਆਂ ਭਰੀਆਂ ਜਾਣਗੀਆਂ : ਸਿਹਤ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਬਜਟ 2023-24 ਨੂੰ ਸੂਬੇ ਦੇ ਸਿਹਤ ਸੰਭਾਲ ਖੇਤਰ ਲਈ ਅਹਿਮ ਤੇ ਪ੍ਰਭਾਵੀ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਲਈ 4,781 ਕਰੋੜ ਰੁਪਏ ਦਾ ਬਜਟ ਉਪਬੰਧ ਬੁਨਿਆਦੀ ਸਿਹਤ ਸਹੂਲਤਾਂ, ਦਵਾਈਆਂ, ਮਿਆਰੀ ਇਲਾਜ ਨੂੰ ਸਮਾਜ ਦੇ ਹਰ ਵਰਗ ਤੱਕ ਪਹੁਚਾਉਣ ਨੂੰ ਯਕੀਨੀ ਬਣਾਏਗਾ। PUNJAB BUDGET FURTHER BOLSTER

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਲਈ ਬਜਟ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਲਈ ਵੀ 1015 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ ਯੋਗ ਡਾਕਟਰ, ਨਰਸਾਂ ਅਤੇ ਮੈਡੀਕਲ ਸਟਾਫ਼ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।

”ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਸਾਡਾ ਮੰਨਣਾ ਹੈ ਕਿ ਸਿਰਫ ਸਿਹਤਮੰਦ ਤੇ ਰਿਸ਼ਟਪੁਸ਼ਟ ਆਬਾਦੀ ਨਾਲ ਹੀ ਪੰਜਾਬ ਨਿਰੰਤਰ ਵਿਕਾਸ ਦੇ ਰਾਹ ’ਤੇ ਜਾ ਸਕਦਾ ਹੈ। PUNJAB BUDGET FURTHER BOLSTER

ਡਾ: ਬਲਬੀਰ ਸਿੰਘ ਨੇ ਸਟਾਫ਼ ਦੀ ਘਾਟ ਦੀ ਗੱਲ ਕਬੂਲਦਿਆਂ ਕਿਹਾ ਕਿ ਮੈਡੀਕਲ ਸੰਸਥਾਵਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ 880 ਸਟਾਫ਼ ਨਰਸਾਂ ਅਤੇ 81 ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਰੈਜ਼ੀਡੈਂਟਸ ਦੀ ਨਿਯੁਕਤੀ ਲਈ ਨਵੀਂ ਨੀਤੀ ਤਹਿਤ ਸਰਕਾਰੀ ਮੈਡੀਕਲ ਕਾਲਜਾਂ ਵਿੱਚ 300 ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ।

ਇਸੇ ਤਰ੍ਹਾਂ, ਸਿਹਤ ਸੰਸਥਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ, ਵਿੱਤੀ ਸਾਲ 2022-23 ਵਿੱਚ ਵੱਖ-ਵੱਖ ਸ਼੍ਰੇਣੀਆਂ ਅਧੀਨ 1,353 ਮੈਡੀਕਲ ਸਟਾਫ ਦੀ ਭਰਤੀ ਕੀਤੀ ਗਈ ਹੈ, ਜਿਸ ਵਿੱਚ 271 ਸਪੈਸ਼ਲਿਸਟ ਮੈਡੀਕਲ ਅਫਸਰ, ਤਿੰਨ ਫਾਰਮੇਸੀ ਅਫਸਰ, 53 ਸਟਾਫ ਨਰਸਾਂ, 520 ਮਲਟੀ-ਪਰਪਜ਼ ਹੈਲਥ ਵਰਕਰ, 480 ਵਾਰਡ ਅਟੈਂਡੈਂਟ, ਆਦਿ ਸ਼ਾਮਲ ਹਨ।

ਉਨ੍ਹਾਂ ਕਿਹਾ, “ਹਰ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ, ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਸਮੇਤ ਮੁੱਢਲੀਆਂ ਸਿਹਤ ਸੁਵਿਧਾਵਾਂ ਨੂੰ ਯਕੀਨੀ ਬਣਾਉਣਾ ਮੇਰੀ ਮੁੱਖ ਤਰਜੀਹ ਹੈ।” ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਹਸਪਤਾਲਾਂ ਦੀਆਂ ਇਮਾਰਤਾਂ ਦ ਮੁਰੰਮਤ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਮੂਹ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ- ਕਮਿਊਨਿਟੀ ਹੈਲਥ ਸੈਂਟਰਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਨੂੰ ਇੱਕ ਵਿਸ਼ੇਸ਼ ਪ੍ਰੋਜੈਕਟ ਤਹਿਤ ਮਜ਼ਬੂਤ ਕਰਨ ਲਈ ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਦੀਆਂ 363 ਖਾਲੀ ਅਸਾਮੀਆਂ ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 470 ਅਸਾਮੀਆਂਨੂੰ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾਵੇਗੀ।

ਸਿਹਤ ਮੰਤਰੀ ਨੇ ਦੱਸਿਆ ਕਿ 117 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਦੇ ਸ਼ੁਰੂਆਤੀ ਟੀਚੇ ਦੇ ਵਿਰੁੱਧ, ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲਾਂ ਹੀ 504 ਆਮ ਆਦਮੀ ਕਲੀਨਿਕ ਸਥਾਪਤ ਕਰ ਦਿੱਤੇ ਹਨ, ਜਦੋਂ ਕਿ ਅਗਲੇ ਕੁਝ ਦਿਨਾਂ ਵਿੱਚ ਹੋਰ 142 ਕਲੀਨਿਕਾਂ ਦੇ ਚਾਲੂ ਹੋਣ ਦੀ ਆਸ ਹੈ। ਇਨ੍ਹਾਂ ਕਲੀਨਿਕਾਂ ਵਿੱਚ 80 ਦਵਾਈਆਂ ਅਤੇ 41 ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 20 ਲੱਖ ਤੋਂ ਵੱਧ ਮਰੀਜ਼ ਇਨ੍ਹਾਂ ਕਲੀਨਿਕਾਂ ਵਿੱਚ ਓ.ਪੀ.ਡੀ. ਸਹੂਲਤ ਦਾ ਲਾਭ ਲੈ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਐਮ.ਬੀ.ਬੀ.ਐਸ. ਦੀਆਂ 100-100 ਸੀਟਾਂ ਵਾਲੇ ਦੋ ਨਵੇਂ ਮੈਡੀਕਲ ਕਾਲਜ ਕ੍ਰਮਵਾਰ 422 ਕਰੋੜ ਰੁਪਏ ਅਤੇ 412 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਜਾ ਰਹੇ ਹਨ। ਜਦ ਕਿ ਕੈਂਸਰ ਦੇ ਮਰੀਜ਼ਾਂ ਲਈ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 119 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਫਾਜ਼ਿਲਕਾ ਵਿਖੇ 46 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਕੇਅਰ ਸੈਂਟਰ ਜਲਦੀ ਸ਼ੁਰੂ ਹੋਣ ਦੀ ਆਸ ਹੈ। ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਰਾਜਿੰਦਰ ਹਸਪਤਾਲ ਪਟਿਆਲਾ ਵਿਖੇ 100 ਕਰੋੜ ਦੀ ਲਾਗਤ ਨਾਲ ਟਰੌਮਾ ਸੈਂਟਰ ਅਤੇ ਪਿੰਡ ਠੀਕਰੀਵਾਲ, ਜ਼ਿਲ੍ਹਾ ਬਰਨਾਲਾ ਵਿਖੇ ਨਵਾਂ ਨਰਸਿੰਗ ਕਾਲਜ ਵੀ ਬਜਟ ਵਿੱਚ ਤਜਵੀਜ਼ ਕੀਤਾ ਗਿਆ ਹੈ।

Also Read : 13 ਮਾਰਚ, 2023 ਲਈ ਜੋਤਸ਼ੀ ਭਵਿੱਖਬਾਣੀ

Share post:

Subscribe

spot_imgspot_img

Popular

More like this
Related

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ ‘ਚ ਲਏ ਆਖਰੀ ਸਾਹ

Manmohan Singh Death  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 27 ਦਸੰਬਰ 2024

Hukamnama Sri Harmandir Sahib Ji ਸਲੋਕੁ ਮਃ ੩ ॥ ਸਤਿਗੁਰ ਤੇ...

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...