Sunday, December 29, 2024

2,04,918 ਕਰੋੜ ਰੁਪਏ ਦਾ ਪੰਜਾਬ ਸਰਕਾਰ ਦਾ ਬਜਟ ਪੇਸ਼, ਪੜ੍ਹੋ ਖਾਸ ਗੱਲਾਂ

Date:

Punjab Budget Session 2024

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤੀ ਸਾਲ 2024-25 ਲਈ ਸੂਬੇ ਦਾ 2,04,918 ਕਰੋੜ ਰੁਪਏ ਤੋਂ ਵੱਧ ਦਾ ਬਜਟ (Punjab budget) ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬਜਟ ਮੁੱਖ ਤੌਰ ’ਤੇ ਸਿਹਤ ਅਤੇ ਸਿੱਖਿਆ ਖੇਤਰਾਂ ਉਤੇ ਕੇਂਦਰਿਤ ਹੈ।

ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵਧ ਗਿਆ ਹੈ। ਬਜਟ ਭਾਸ਼ਣ ਦੀ ਸ਼ੁਰੂਆਤ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਖੇਤੀ ਲਈ 13 ਹਜ਼ਾਰ 784 ਕਰੋੜ ਰੁਪਏ ਦਾ ਬਜਟ ਰੱਖਿਆ। ਉਨ੍ਹਾਂ ਸਕੂਲੀ ਸਿੱਖਿਆ ਲਈ 16 ਹਜ਼ਾਰ 967 ਕਰੋੜ ਰੁਪਏ ਦਾ ਬਜਟ ਰੱਖਿਆ।

ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੋਈ ਨਵਾਂ ਟੈਕਸ ਨਹੀਂ ਲਗਾਇਆ, ਜਿਸ ਨਾਲ 2024-25 ਵਿਚ ਕੁੱਲ 1,03,936 ਕਰੋੜ ਰੁਪਏ ਦੀ ਮਾਲੀਆ ਪ੍ਰਾਪਤੀਆਂ ਹੋਣ ਦੀ ਉਮੀਦ ਹੈ, ਜਿਸ ਵਿੱਚੋਂ ਆਪਣਾ ਟੈਕਸ ਮਾਲੀਆ 58,900 ਕਰੋੜ ਰੁਪਏ ਹੋਵੇਗਾ।

ਉਨ੍ਹਾਂ ਕਿਹਾ ਕਿ ਰਾਜ ਨੂੰ ਕੇਂਦਰੀ ਟੈਕਸਾਂ ਤੋਂ ਆਪਣੇ ਹਿੱਸੇ ਵਜੋਂ 22,041 ਕਰੋੜ ਰੁਪਏ ਅਤੇ ਕੇਂਦਰ ਤੋਂ ਸਹਾਇਤਾ ਵਜੋਂ 11,748 ਕਰੋੜ ਰੁਪਏ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਦੋ ਸਾਲਾਂ ਵਿਚ 40000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਕੁੱਲ ਸਾਲਾਨਾ ਖਰਚੇ ਵਿਚੋਂ 13,784 ਕਰੋੜ ਰੁਪਏ ਖੇਤੀਬਾੜੀ ਲਈ ਅਤੇ 16,987 ਕਰੋੜ ਰੁਪਏ ਸਿੱਖਿਆ ਲਈ ਰੱਖੇ ਹਨ।

ਰੁਜ਼ਗਾਰ ਪੈਦਾ ਕਰਨਾ – 179 ਕਰੋੜਉਦਯੋਗ ਅਤੇ ਵਣਜ – 3367 ਕਰੋੜ
ਖੁਰਾਕ ਅਤੇ ਸਿਵਲ ਸਪਲਾਈ – 1072 ਕਰੋੜ
ਮਾਲੀਆ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ – 1573 ਕਰੋੜ
ਸੈਰ ਸਪਾਟਾ – 166 ਕਰੋੜ
ਖੇਤੀਬਾੜੀ – 13784 ਕਰੋੜ
ਸਿੱਖਿਆ – 16987 ਕਰੋੜ
ਖੇਡਾਂ – 272 ਕਰੋੜ
ਸਿਹਤ – 5264 ਕਰੋੜ
ਗ੍ਰਹਿ ਮਾਮਲੇ, ਨਿਆਂ ਅਤੇ ਜੇਲ੍ਹਾਂ – 10635 ਕਰੋੜ
ਸਮਾਜ ਭਲਾਈ ਅਤੇ ਸਮਾਜਿਕ ਨਿਆਂ – 9388 ਕਰੋੜ
ਬੁਨਿਆਦੀ ਢਾਂਚਾ – 2695 ਕਰੋੜ
ਜਲ ਸਪਲਾਈ ਅਤੇ ਸੈਨੀਟੇਸ਼ਨ – 133 ਕਰੋੜ
ਸਥਾਨਕ ਸੰਸਥਾਵਾਂ ਅਤੇ ਸ਼ਹਿਰੀ ਵਿਕਾਸ – 6289 ਕਰੋੜ
ਪੇਂਡੂ ਵਿਕਾਸ ਅਤੇ ਪੰਚਾਇਤਾਂ – 3154 ਕਰੋੜ
ਟਰਾਂਸਪੋਰਟ – 550 ਕਰੋੜ
ਪਾਵਰ – 7780 ਕਰੋੜ

READ ALSO :ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

Punjab Budget Session 2024

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...