Tuesday, December 24, 2024

ਜ਼ਿਮਨੀ ਚੋਣ ਦੇ ਸਾਰੇ ਬੂਥਾਂ ‘ਤੇ ਹੋਵੇਗੀ ਲਾਈਵ ਵੈਬ ਕਾਸਟਿੰਗ, ਜਾਣੋ ਕਿਉਂ ਲਿਆ ਫੈਸਲਾ ?

Date:

punjab by election

ਪੰਜਾਬ ਦੀਆਂ 4 ਸੀਟਾਂ ‘ਤੇ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ (By Poll) ਲਈ ਬਣਾਏ ਗਏ ਸਾਰੇ ਪੋਲਿੰਗ ਸਟੇਸ਼ਨਾਂ ‘ਤੇ 100 ਫੀਸਦੀ ਲਾਈਵ ਵੈੱਬ ਕਾਸਟਿੰਗ ਹੋਵੇਗੀ। ਇਸ ਦੌਰਾਨ ਪੋਲਿੰਗ ਸਟੇਸ਼ਨਾਂ ‘ਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਹ ਹੁਕਮ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਵੱਲੋਂ ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਦਿੱਤੇ ਗਏ ਹਨ। ਇਨ੍ਹਾਂ 4 ਜ਼ਿਲ੍ਹਿਆਂ ਦੀਆਂ ਚਾਰ ਸੀਟਾਂ ’ਤੇ ਹੀ ਉਪ ਚੋਣਾਂ ਹੋ ਰਹੀਆਂ ਹਨ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਹੁਣ ਵੋਟਿੰਗ ਲਈ ਕੁਝ ਹੀ ਦਿਨ ਬਚੇ ਹਨ। ਅਜਿਹੀ ਸਥਿਤੀ ਵਿੱਚ ਨਸ਼ੀਲੇ ਪਦਾਰਥਾਂ, ਸ਼ਰਾਬ, ਨਕਦੀ ਤੇ ਹੋਰ ਸਮਾਨ ਦੀ ਗ਼ੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣੀ ਚਾਹੀਦੀ ਹੈ। ਜੇ ਵੋਟਿੰਗ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਨਕਦੀ ਅਤੇ ਹੋਰ ਸਾਮਾਨ ਵੰਡਣ ਦੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੌਕਸੀ ਵਧਾਉਣ, ਚੈਕਿੰਗ ਪੋਸਟਾਂ ‘ਤੇ ਸਖ਼ਤੀ ਰੱਖਣ ਤੇ ਬਾਹਰੀ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ।

Read Also : ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ ,ਇਸ ਵਜ੍ਹਾ ਕਰਕੇ CM ਨੇ ਲਿਆ ਫ਼ੈਸਲਾ

ਪੋਲਿੰਗ ਕਰਮੀਆਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ‘ਤੇ ਖਾਣ-ਪੀਣ, ਰਿਹਾਇਸ਼ ਤੇ ਠੰਡ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਉੱਚ ਪੱਧਰੀ ਪਖਾਨੇ ਤੇ ਹੋਰ ਸਹੂਲਤਾਂ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ।

punjab by election

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਅਧੀਨ ਬਣਨ ਵਾਲੇ ਮਕਾਨਾਂ ਦੀ ਸਮੀਖਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਦਸੰਬਰ, 2024:ਪ੍ਰਧਾਨ ਮੰਤਰੀ ਸ਼ਹਿਰੀ...

ਸੁਸਾਸ਼ਨ ਹਫ਼ਤੇ ਤਹਿਤ ਜ਼ਿਲ੍ਹੇ ਦੇ ਪਿੰਡਾਂ ’ਚ ਲਗਾਏ ਕੈਂਪ

ਮਾਨਸਾ, 24 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ...

ਅਸਲਾ ਲਾਇਸੰਸ ਸਬੰਧੀ ਦਸਤਾਵੇਜ ਜਲਦੀ ਨੇੜੇ ਦੇ ਸੇਵਾ ਕੇਂਦਰ ਵਿੱਚ ਕਰਵਾਉਣ ਜਮ੍ਹਾਂ – ਜ਼ਿਲ੍ਹਾ ਮੈਜਿਸਟਰੇਟ

ਸ੍ਰੀ ਮੁਕਤਸਰ ਸਾਹਿਬ 24 ਦਸੰਬਰਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ...