Punjab By Poll
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੀ ਚੱਬੇਵਾਲ ਸੀਟ ‘ਤੇ ‘ਆਪ’ ਉਮੀਦਵਾਰ ਇਸ਼ਾਂਕ ਕੁਮਾਰ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਕਾਂਗਰਸ ਦੇ ਰਣਜੀਤ ਕੁਮਾਰ ਨੂੰ 28,582 ਵੋਟਾਂ ਨਾਲ ਹਰਾਇਆ। ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਉੱਤੇ ਜਿੱਤ ਦੀ ਪੁਸ਼ਟੀ ਕਰਕੇ ਡਾ. ਇਸ਼ਾਂਕ ਨੂੰ ਵਧਾਈਆਂ ਦਿੱਤੀਆਂ ਹਨ।
ਇਸ਼ਾਂਕ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਦਾ ਪੁੱਤਰ ਹੈ। ਇਸ ਤੋਂ ਪਹਿਲਾਂ ਹਾਰ ਦੀ ਸਥਿਤੀ ਨੂੰ ਦੇਖਦੇ ਹੋਏ ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਗਿਣਤੀ ਕੇਂਦਰ ਛੱਡ ਕੇ ਚਲੇ ਗਏ ਸਨ।
ਤੁਹਾਨੂੰ ਦੱਸ ਦੇਈਏ ਕਿ 2022 ਵਿੱਚ ਇਨ੍ਹਾਂ ਚਾਰ ਸੀਟਾਂ ਵਿੱਚੋਂ ਕਾਂਗਰਸ ਨੇ 3 ਤੇ ‘ਆਪ’ ਨੇ ਇੱਕ ਸੀਟ ਜਿੱਤੀ ਸੀ। ਹਾਲਾਂਕਿ ਬਰਨਾਲਾ ਤੋਂ ਵਿਧਾਇਕ ਗੁਰਮੀਤ ਮੀਤ ਹੇਅਰ ਸੰਗਰੂਰ ਤੋਂ ਲੋਕ ਸਭਾ ਚੋਣ ਜਿੱਤ ਗਏ ਹਨ। ਇਸੇ ਤਰ੍ਹਾਂ ਗਿੱਦੜਬਾਹਾ, ਲੁਧਿਆਣਾ ਤੋਂ ਜੇਤੂ ਰਹੇ ਰਾਜਾ ਵੜਿੰਗ ਅਤੇ ਡੇਰਾ ਬਾਬਾ ਨਾਨਕ ਤੋਂ ਜਿੱਤੇ ਸੁਖਜਿੰਦਰ ਰੰਧਾਵਾ ਗੁਰਦਾਸਪੁਰ ਤੋਂ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ। ਚੱਬੇਵਾਲ ਤੋਂ ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਕਾਂਗਰਸ ਤੋਂ ਜਿੱਤੇ ਸਨ ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਸਨ, ਜਿਸ ਤੋਂ ਬਾਅਦ ਉਹ ਹੁਸ਼ਿਆਰਪੁਰ ਤੋਂ ਐਮ.ਪੀ. ਬਣ ਗਏ ਸਨ।
Punjab By Poll