Punjab By Poll Result
ਪੰਜਾਬ ਦੀਆਂ ਚਾਰੋਂ ਵਿਧਾਨ ਸਭਾ ਸੀਟਾਂ ਦੇ ਨਤੀਜੇ ਆ ਗਏ ਹਨ। ਇਨ੍ਹਾਂ ਵਿੱਚੋਂ ‘ਆਪ’ ਨੇ 3 ਸੀਟਾਂ ਉੱਤ ਜਿੱਤ ਦਰਜ ਕੀਤੀ ਹੈ ਜਦੋਂ ਕਿ ਆਮ ਆਦਮੀ ਪਾਰਟੀ ਆਪਣੀ ਸਿਆਸੀ ਰਾਜਧਾਨੀ ਨੂੰ ਹਾਰ ਗਈ ਹੈ। ਇਸ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਤੋਂ ਬਾਅਦ ਜਿੱਤ ਦੀਆਂ ਮੁਬਾਰਕਾਂ ਦਿੱਤੀਆਂ ਹਨ।
ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਜ਼ਿਮਨੀ ਚੋਣਾਂ ‘ਚ ਸ਼ਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਇਨਕਲਾਬ ਜ਼ਿੰਦਾਬਾਦ
Read Also : ਆਪ ਸੰਸਦ ਮੈਂਬਰ ਦਾ ਬੇਟਾ ਬਣਾ ਵਿਧਾਇਕ , ਚੱਬੇਵਾਲ ਸੀਟ ‘ਤੇ ਆਮ ਆਦਮੀ ਪਾਰਟੀ ਦੀ ਇਤਿਹਾਸਿਕ ਜਿੱਤ
ਜ਼ਿਕਰ ਕਰ ਦਈਏ ਕਿ ਪੰਜਾਬ ਦੀਆਂ ਚਾਰੋਂ ਵਿਧਾਨ ਸਭਾ ਸੀਟਾਂ ਦੇ ਨਤੀਜੇ ਆ ਗਏ ਹਨ। ਇਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਚੱਬੇਵਾਲ, ਗੁਰਦਾਸਪੁਰ ਜ਼ਿਲ੍ਹੇ ਦੀ ਡੇਰਾ ਬਾਬਾ ਨਾਨਕ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਗਿੱਦੜਬਾਹਾ ਸੀਟ ਉੱਤੇ ਜਿੱਤ ਦਰਜ ਕੀਤੀ ਹੈ। ਇਸ ਤੋਂ ਇਲਾਵਾ ਬਰਨਾਲਾ ਤੋਂ ਇੱਕ ਸੀਟ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤੀ।
Punjab By Poll Result