AAP ,BJP ਅਤੇ ਕਾਂਗਰਸ ਪਾਰਟੀ ਨੇ ਐਲਾਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ! ਅਕਾਲੀ ਦਲ ਕਿਉ ਰਹਿ ਗਿਆ ਪਿੱਛੇ ?

Punjab Bye Election

Punjab Bye Election

ਕਾਂਗਰਸ ਵੱਲੋਂ ਜਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਅੰਮ੍ਰਿਤਾ ਵੜਿੰਗ ਗਿੱਦੜਬਾਹਾ ਤੋਂ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਅਤੇ ਚੱਬੇਵਾਲ ਤੋਂ ਰਣਜੀਤ ਕੁਮਾਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਇਸ ਤੋਂ ਪਹਿਲਾਂ ਕੱਲ੍ਹ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ (ਐੱਸਸੀ) ਤੋਂ ਇਸ਼ਾਂਕ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।

Read also : ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ

ਬੀਜੇਪੀ ਦੇ ਵਲੋਂ ਵੀ ਬੀਤੇ ਦਿਨ 4 ਜ਼ਿਮਨੀ ਚੋਣਾਂ ਸੀਟਾਂ ਲਈ ਆਪਣੇ 3 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਸੀ , ਪਰ ਚੱਬੇਵਾਲ ਸੀਟ ਤੋਂ ਅਜੇ ਤੱਕ ਆਪਣਾ ਕੋਊ ਵੀ ਉਮੀਦਵਾਰ ਓਹਨਾ ਨੇ ਚੋਣ ਮੈਦਾਨ ਦੇ ਵਿੱਚ ਨੇ ਉਤਾਰਿਆ ,ਓਥੇ ਹੀ ਅਕਾਲੀ ਦਲ ਨੇ ਅਜੇ ਤੱਕ ਆਪਣੇ ਉਮੀਦਵਾਰ ਮੈਦਾਨ ਦੇ ਵਿਚ ਨਹੀਂ ਉਤਾਰੇ , ਅਕਾਲੀ ਦਲ ਨੇ ਕਿਸੇ ਵੀ ਸੀਟ ਲਈ ਅਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ
ਕਿਹਾ ਜਾ ਰਿਹਾ ਹੈ ਕਿ ਹੋ ਸਕਦਾ ਗਿੱਦੜਬਾਹਾ ਤੋਂ ਸੁਖਬੀਰ ਬਾਦਲ ਖੁਦ ਚੋਣ ਮੈਦਾਨ ਦੇ ਵਿੱਚ ਉਤਰਨ | ਦੱਸ ਦੇਈਏ ਕੇ ਨੋਮੀਨੇਸ਼ਨ ਭਰਨ ਦੇ 3 ਦਿਨ ਹੀ ਬਾਕੀ ਰਹਿ ਗਏ

Punjab Bye Election

[wpadcenter_ad id='4448' align='none']