ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ:ਹਟਾਏ ਜਾ ਸਕਦੇ ਹਨ ਦੋ ਮੰਤਰੀ

Punjab Cabinet Meeting: ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਣੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਇਹ ਮੀਟਿੰਗ ਬਾਅਦ ਦੁਪਹਿਰ 2 ਵਜੇ ਸਿਵਲ ਸਕੱਤਰੇਤ ਵਿਖੇ ਹੋਵੇਗੀ। ਖ਼ਦਸ਼ਾ ਹੈ ਕਿ ਮੀਟਿੰਗ ਵਿੱਚ ਵਿਵਾਦਾਂ ਵਿੱਚ ਘਿਰੇ ਦੋ ਕੈਬਨਿਟ ਮੰਤਰੀਆਂ ਨੂੰ ਹਟਾਇਆ ਜਾ ਸਕਦਾ ਹੈ। ਪੰਜਾਬ ਨਾਲ ਸਬੰਧਤ ਕਈ ਵੱਡੇ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।Punjab Cabinet Meeting:

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਦਿੱਲੀ ਦਾ ਦੌਰਾ ਕੀਤਾ, ਜਿਸ ਨੂੰ ਨਿੱਜੀ ਦੌਰਾ ਦੱਸਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਦੇ ਫੈਸਲਿਆਂ ਨੂੰ ਲੈ ਕੇ ਹਾਈਕਮਾਂਡ ਤੋਂ ਮਨਜ਼ੂਰੀ ਲੈ ਲਈ ਹੈ। ਚਰਚਾ ਹੈ ਕਿ ਜਿਨ੍ਹਾਂ ਦੋ ਕੈਬਨਿਟ ਮੰਤਰੀਆਂ ਨੂੰ ਹਟਾਇਆ ਜਾਣਾ ਹੈ, ਉਨ੍ਹਾਂ ‘ਚ ਲੰਬੇ ਸਮੇਂ ਤੋਂ ਵਿਵਾਦਾਂ ‘ਚ ਘਿਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਸ਼ਾਮਲ ਹਨ। ਉਨ੍ਹਾਂ ਦੀ ਥਾਂ ‘ਤੇ ਨਵੇਂ ਵਿਧਾਇਕਾਂ ਨੂੰ ਮੰਤਰੀ ਮੰਡਲ ‘ਚ ਸ਼ਾਮਲ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਲੋਕ ਸਭਾ ‘ਚ ਸਰਕਾਰ ‘ਤੇ ਜੰਮ ਕੇ ਵਰ੍ਹੇ ਰਾਹੁਲ ਗਾਂਧੀ: ਕਿਹਾ- ‘ਤੁਸੀਂ ਮਨੀਪੁਰ ‘ਚ ਭਾਰਤ ਮਾਤਾ ਦਾ ਕਤਲ ਕੀਤਾ’

ਇਸ ਦੇ ਨਾਲ ਹੀ ਹੋਰ ਕਈ ਅਹਿਮ ਮਸਲਿਆਂ ‘ਤੇ ਵੀ ਫ਼ੈਸਲੇ ਹੋਂਣ ਦੀ ਸੰਭਾਵਨਾ ਦੱਸੀ ਜਾ ਰਹੀ। Punjab Cabinet Meeting:

ਪੰਜਾਬ ਕੈਬਨਿਟ ਦੀ ਮੀਟਿੰਗ ਬਾਅਦ ਦੁਪਹਿਰ 2 ਵਜੇ ਸਿਵਲ ਸਕੱਤਰੇਤ-1 ਵਿਖੇ ਸੱਦੀ ਗਈ ਹੈ। ਬੈਠਕ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਨੂੰ ਭਰਨ, ਬੋਰਡ ਕਾਰਪੋਰੇਸ਼ਨਾਂ ਦੇ ਕੰਮਕਾਜ ਦੀ ਸਮੀਖਿਆ ਸਮੇਤ ਹੋਰ ਕਈ ਏਜੰਡੇ ਵਿਚਾਰੇ ਜਾਣਗੇ।

[wpadcenter_ad id='4448' align='none']