ਪੰਜਾਬ ਮੰਤਰੀ ਮੰਡਲ ਦੀ ਬੈਠਕ ‘ਚ ਅਹਿਮ ਫੈਸਲੇ: ਮੁੱਖ ਮੰਤਰੀ ‘ਤੇ ਮੰਤਰੀਆਂ ਦੀਆਂ ਗ੍ਰਾਂਟਾਂ ਵਿੱਚ ਕਟੌਤੀ,2 ਵਿਭਾਗਾਂ ‘ਚ ਭਰਤੀ, 4 ਕੈਦੀਆਂ ਦੀ ਰਿਹਾਈ ਨੂੰ ਮਨਜ਼ੂਰੀ

Punjab Cabinet Meeting:

ਪੰਜਾਬ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਕਈ ਫੈਸਲੇ ਲਏ ਗਏ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਕੈਬਨਿਟ ਮੰਤਰੀਆਂ ਨੂੰ ਮਿਲਣ ਵਾਲੀ ਗਰਾਂਟ ਵਿੱਚ ਕਟੌਤੀ ਕੀਤੀ ਗਈ ਹੈ। ਮੁੱਖ ਮੰਤਰੀ ਦੀ ਸਾਲਾਨਾ ਗ੍ਰਾਂਟ 50 ਕਰੋੜ ਰੁਪਏ ਤੋਂ ਵਧਾ ਕੇ 37 ਕਰੋੜ ਰੁਪਏ ਕਰ ਦਿੱਤੀ ਗਈ ਹੈ। ਜਦਕਿ ਕੈਬਨਿਟ ਮੰਤਰੀਆਂ ਨੂੰ ਦਿੱਤੀ ਜਾਣ ਵਾਲੀ ਡੇਢ ਕਰੋੜ ਰੁਪਏ ਦੀ ਗਰਾਂਟ ਘਟਾ ਕੇ 1 ਕਰੋੜ ਰੁਪਏ ਰਹਿ ਗਈ ਹੈ।

ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਿੰਚਾਈ ਵਿਭਾਗ ਦੀ 2021-22 ਦੀ ਸਾਲਾਨਾ ਰਿਪੋਰਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚਾਰ ਕੈਦੀਆਂ ਦੀ ਅਗਾਊਂ ਰਿਹਾਈ ਲਈ ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਦਕਿ ਇਕ ਕੈਦੀ ਦੀ ਰਿਹਾਈ ਰਿਪੋਰਟ ਨੂੰ ਰੱਦ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

12ਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਵਿਜ਼ਿਟਿੰਗ ਫੈਕਲਟੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰ ਵਿਭਾਗ ‘ਚ 20 ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ। ਸਿਹਤ ਵਿਭਾਗ ਦੀ ਮੁਹਾਲੀ ਇਕਾਈ ਲਈ 484 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਸ ‘ਤੇ 60 ਕਰੋੜ ਰੁਪਏ ਖਰਚ ਹੋਣ ਦਾ ਅਨੁਮਾਨ ਹੈ। Punjab Cabinet Meeting:

ਗੌਰਤਲਬ ਹੈ ਕਿ ਜਦੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਈ ਸੀ ਤਾਂ ਕੈਬਨਿਟ ਮੰਤਰੀਆਂ ਨੂੰ ਤਿੰਨ ਕਰੋੜ ਰੁਪਏ ਦੀ ਸਾਲਾਨਾ ਗਰਾਂਟ ਮਿਲਦੀ ਸੀ। ਪਰ ਮਾਨਯੋਗ ਸਰਕਾਰ ਨੇ ਇਸ ਨੂੰ ਘਟਾ ਕੇ 1.5 ਕਰੋੜ ਕਰ ​​ਦਿੱਤਾ। ਪਰ ਹੁਣ ਦੂਜੀ ਵਾਰ ਗਰਾਂਟ ਵਿੱਚ ਕਟੌਤੀ ਕੀਤੀ ਗਈ ਹੈ। Punjab Cabinet Meeting:

[wpadcenter_ad id='4448' align='none']