ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਕੈਬਨਿਟ ਦੀ ਮੀਟਿੰਗ ‘ਚ ਕਈ ਕੈਬਨਿਟ ਮੰਤਰੀ ਮੌਜੂਦ ਹਨ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਚੱਲ ਰਹੀ ਹੈ। ਮੀਟਿੰਗ ਦੌਰਾਨ ਅਹਿਮ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ‘ਚ ਵਿਧਾਨ ਸਭਾ ਇਜਲਾਸ ਦੀ ਕਾਰਗੁਜ਼ਾਰੀ ‘ਤੇ ਵੀ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸ ਦਈਏ ਕਿ 2 ਤੋਂ 4 ਸਤੰਬਰ ਤਕ ਚੱਲੇ ਵਿਧਾਨ ਸਭਾ ਸੈਸ਼ਨ ਵਿਚ 4 ਬਿੱਲ ਪਾਸ ਹੋਏ ਹਨ।
ਇਨ੍ਹਾਂ ਵਿਚ NOC ਦੀ ਸ਼ਰਤ ਖ਼ਤਮ ਕਰਨ, ਪੰਚਾਇਤੀ ਚੋਣਾਂ ‘ਚ ਬਿਨਾਂ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਦੇ ਲੜਨ ਅਤੇ ਫਾਇਰ ਬ੍ਰਿਗੇਡ ਭਰਤੀ ਵਿਚ ਔਰਤਾਂ ਨੂੰ ਰਾਹਤ ਦੇਣ ਜਿਹੇ ਫ਼ੈਸਲੇ ਲਏ ਗਏ ਹਨ।