ਪੰਜਾਬ ਕੈਬਿਨੇਟ ਦੀ ਮੀਟਿੰਗ ਅੱਜ ਮਾਨਸਾ ‘ਚ, ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮਾਨਸਾ ਵਿੱਚ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਬੱਚਤ ਭਵਨ ਵਿੱਚ ਸ਼ੁਰੂ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੈਬਨਿਟ ਨਾਲ ਵਿਚਾਰ ਵਟਾਂਦਰਾ ਕਰਕੇ ਸੂਬੇ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਕੋਈ ਫੈਸਲਾ ਲੈ ਸਕਦੇ ਹਨ।Punjab Cabinet meeting today in Mansa

ਮੰਤਰੀ ਮੰਡਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ’ਤੇ ਵੀ ਫੈਸਲਾ ਲਿਆ ਜਾ ਸਕਦਾ ਹੈ। ਕਿਉਂਕਿ RDF ਅਤੇ NHM ਵਰਗੇ ਮੁੱਦੇ ਪੰਜਾਬ ਸਰਕਾਰ ਲਈ ਮੁਸੀਬਤ ਦਾ ਕਾਰਨ ਬਣੇ ਹੋਏ ਹਨ। ਪੰਜਾਬ ਦੇ ਕਈ ਹੋਰ ਮੁੱਦੇ ਵੀ ਮੰਤਰੀ ਮੰਡਲ ਵਿੱਚ ਵਿਚਾਰੇ ਜਾਣਗੇ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਜਲੰਧਰ ਅਤੇ ਲੁਧਿਆਣਾ ਵਿੱਚ ਸਰਕਾਰ ਤੁਹਾਡੇ ਦਵਾਰ ਦੇ ਤਹਿਤ ਹੋ ਚੁੱਕੀ ਹੈ।Punjab Cabinet meeting today in Mansa

also read :- ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਦੇ ਡਿਪੋਰਟੇਸ਼ਨ ‘ਤੇ ਅਸਥਾਈ ਤੌਰ ‘ਤੇ ਲਗਾਈ ਰੋਕ

ਪੰਜਾਬ ਸਰਕਾਰ ਪਿੰਡਾਂ ਵਿੱਚ ਕਰੇਗੀ ਕੈਬਨਿਟ ਮੀਟਿੰਗ
ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਆਉਣ ਵਾਲੀ ਮੰਤਰੀ ਮੰਡਲ ਦੀਆਂ ਮੀਟਿੰਗਾਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਹੋਣਗੀਆਂ। ਤਾਂ ਜੋ ਦਫ਼ਤਰ ਅਤੇ ਚੰਡੀਗੜ੍ਹ ਤੱਕ ਪੁੱਜਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇ। ਇਸ ਸਬੰਧੀ ਫੈਸਲਾ ਸਰਕਟ ਹਾਊਸ ਲੁਧਿਆਣਾ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।Punjab Cabinet meeting today in Mansa

[wpadcenter_ad id='4448' align='none']