Punjab Chandigarh School Holiday
ਪੰਜਾਬੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਇਕ ਹੋਰ ਛੁੱਟੀ ਆ ਗਈ ਹੈ। ਪੰਜਾਬ ਵਿੱਚ ਭਲਕੇ 6 ਦਸੰਬਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਕਾਰਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ 6 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਇਸ ਮੌਕੇ ‘ਤੇ ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਛੁੱਟੀ ਰਹਿਣ ਵਾਲੀ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ 6 ਦਸੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ।
Read Also : ਪੰਜਾਬ ਦੇ ਥਾਣੇ ‘ਚ ਹੋਇਆ ਗ੍ਰੇਨੇਡ ਧਮਾਕਾ , ਥਾਣੇ ਦੀ ਖਿੜਕੀ ਟੁੱਟੀ, ਗੇਟ ਬੰਦ , ਜਾਨੀ ਨੁਕਸਾਨ ਤੋਂ ਬਚਾਅ
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਪਹਿਲਾਂ ਇਹ ਛੁੱਟੀ 24 ਨਵੰਬਰ 2024 ਨੂੰ ਐਲਾਨੀ ਗਈ ਸੀ ਪਰ ਹੁਣ ਇਸ ਨੂੰ ਬਦਲ ਕੇ 6 ਦਸੰਬਰ 2024 ਕਰ ਦਿੱਤਾ ਗਿਆ ਹੈ।
Punjab Chandigarh School Holiday