Punjab Chief Minister’s big announcement ਮੋਹਾਲੀ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਈ. ਐੱਸ. ਬੀ. (ਇੰਡੀਅਨ ਸਕੂਲ ਆਫ ਬਿਜ਼ਨੈੱਸ) ਵਿਖੇ ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਲਈ ਪੰਜਾਬ ਪੁਲਸ ਦੀ ਅਨੋਖੀ ਪਹਿਲ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੰਜਾਬ ਪੁਲਸ ਦੇ ਸਹਿਯੋਗ ਨਾਲ ਚੈਟਬੋਟ ਲਾਂਚ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਜ਼ਮਾਨਾ ਬਦਲ ਗਿਆ ਹੈ ਅਤੇ ਕੁੜੀਆਂ ਪੜ੍ਹ-ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹੀਆਂ ਹੁੰਦੀਆਂ ਹਨ।
ਪਹਿਲਾਂ ਕੁੜੀਆਂ ਨੂੰ ਸਹੁਰੇ ਘਰੋਂ ਕੱਢ ਦਿੱਤਾ ਜਾਂਦਾ ਸੀ ਪਰ ਅਜਿਹਾ ਨਹੀਂ ਹੁੰਦਾ ਕਿਉਂਕਿ ਜੇਕਰ ਕੁੜੀ ਨੂੰ ਘਰੋਂ ਕੱਢਿਆ ਜਾਂਦਾ ਹੈ ਤਾਂ ਫਿਰ ਸਹੁਰਿਆਂ ਦੇ ਘਰ ਦੀ ਆਮਦਨ ਵੀ ਉਸ ਨੂੰ ਦੇਣ ਲਈ ਬਾਹਰ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਇਹੀ ਚਿੰਤਾ ਰਹਿੰਦੀ ਸੀ ਕਿ ਜੇਕਰ ਸਹੁਰਿਆਂ ਨੇ ਘਰੋਂ ਕੱਢ ਦਿੱਤਾ ਤਾਂ ਫਿਰ ਕੁੜੀ ਕਿੱਥੇ ਜਾਵੇਗੀ। Punjab Chief Minister’s big announcement
ਉਨ੍ਹਾਂ ਕਿਹਾ ਕਿ ਬੱਚੇ ਗੁੰਮ ਹੋਣ ਦੀਆਂ ਘਟਨਾਵਾਂ ਵੀ ਬਹੁਤ ਜ਼ਿਆਦਾ ਹਨ ਅਤੇ ਪੁਲਸ ਕੋਲ ਵੀ ਬਹੁਤ ਜ਼ਿਆਦਾ ਕੰਮ ਹੈ। ਅਸੀਂ ਕੰਮ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ ਹੈ। ਅਸੀਂ ਪੁਲਸ ਅਤੇ ਪਬਲਿਕ ਵਿਚਕਾਰ ਅੰਤਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। Punjab Chief Minister’s big announcement