ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: CM ਮਾਨ

Punjab CM Bhagwant Mann

Punjab CM Bhagwant Mann

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਲ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਭਰ ਵਿੱਚ ਝੋਨੇ ਦੀ ਮਿਲਿੰਗ ਕਰਨ ਲਈ ਪਲਾਨ ਬੀ ਤਿਆਰ ਹੈ। ਇੱਥੇ ਪੰਜਾਬ ਭਵਨ ਵਿਖੇ ਸਾਂਝੇ ਕਿਸਾਨ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਸੂਬੇ ਵਿੱਚ ਅਨਾਜ ਪੈਦਾਵਾਰ ਦੀ ਅਹਿਮ ਕੜੀ ਹਨ ਅਤੇ ਇਸ ਕੜੀ ਨੂੰ ਤੋੜਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਕੜੀ ਦੇ ਹਰ ਹਿੱਸੇਦਾਰ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਵੀ ਹਿੱਸੇਦਾਰ ਨੂੰ ਬਲੈਕਮੇਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇ ਲੋੜ ਪਈ ਤਾਂ ਸੂਬਾ ਸਰਕਾਰ ਸੂਬੇ ਤੋਂ ਬਾਹਰੋਂ ਚੌਲਾਂ ਦੀ ਮਿਲਿੰਗ ਕਰਵਾਉਣ ਤੋਂ ਵੀ ਗੁਰੇਜ਼ ਨਹੀਂ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਆਮ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੌਲਾਂ ਦੀ ਮਿਲਿੰਗ ਕਰਵਾਉਣ ਲਈ ਪਲਾਨ ਬੀ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਇਹ ਫੈਸਲਾ ਲੈਣ ਤੋਂ ਪਿੱਛੇ ਨਹੀਂ ਹਟੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਝੋਨੇ ਦੀ ਖ਼ਰੀਦ ਦਾ ਸਿਹਰਾ ਲੈਣ ਲਈ ਇਸ ਮਾਮਲੇ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਾ ਸਾਡਾ ਫ਼ਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਣਕ ਦੀ ਨਿਰਵਿਘਨ ਖ਼ਰੀਦ ਅਤੇ ਚੁਕਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਇਸ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦਿਆਂ ਹੀ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

Read Also : ਖੁਸ਼ੀਆਂ ਬਦਲੀਆਂ ਮਾਤਮ ‘ਚ ! ਨਵਜੰਮੇ ਬੱਚੇ ਨੂੰ ਹਸਪਤਾਲ ‘ਚ ਦੇਖਣ ਗਏ ਪਿਓ-ਪੁੱਤ ਦੀ ਗੋਲੀਆਂ ਮਾਰ ਕੇ ਹੱਤਿਆ

ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਬੇਕਦਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਲਈ ਜ਼ਿੰਮੇਵਾਰ ਪਾਏ ਗਏ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਾਲ ਮੰਡੀ ਵਿੱਚ 185 ਲੱਖ ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜਿਸ ਲਈ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਕਰੀਬ 18.31 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 16.37 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਤਿੰਨ ਹਜ਼ਾਰ ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਝੋਨੇ ਦੀ ਲਵਾਈ ਲੇਟ ਹੋਈ ਸੀ, ਜਿਸ ਕਾਰਨ ਮੌਜੂਦਾ ਸਮੇਂ ਥਾਂ ਦੀ ਸਮੱਸਿਆ ਪੈਦਾ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਕੋਲ ਇਹ ਮੁੱਦਾ ਚੁੱਕਿਆ ਸੀ, ਜਿਸ ਤੋਂ ਬਾਅਦ ਮਾਰਚ 2025 ਤੱਕ 120 ਲੱਖ ਮੀਟਰਿਕ ਟਨ ਝੋਨਾ ਸੂਬੇ ਤੋਂ ਤਬਦੀਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਣਕ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਅਤੇ ਚੁਕਾਈ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਕਿਸਾਨ ਦੀਵਾਲੀ ਦਾ ਤਿਉਹਾਰ ਮੰਡੀਆਂ ਵਿੱਚ ਨਹੀਂ ਮਨਾਏਗਾ।

Punjab CM Bhagwant Mann

[wpadcenter_ad id='4448' align='none']